ਮੋਹਾਲੀ ‘ਚ ਅੱਧੀ ਰਾਤ ਨੂੰ ਵਾਪਰਿਆ ਭਿਆਨਕ ਹਾਦਸਾ, ਇੱਕ ਬੱਚੇ ਤੇ 2 ਔਰਤਾਂ ਦੀ ਮੌਕੇ ‘ਤੇ ਹੀ ਮੌਤ
October 29, 2022
![](http://mehakewattan.com/wp-content/uploads/2022/10/images-1-2.jpg)
ਮੋਹਾਲੀ : ਇੱਥੇ ਲਾਂਡਰਾਂ-ਸਰਹੰਦ ਰੋਡ ‘ਤੇ ਪਿੰਡ ਝੰਜੇੜੀ ਵਿਖੇ ਬੀਤੀ ਅੱਧੀ ਰਾਤ ਨੂੰ ਵਾਪਰੇ ਦਰਦਨਾਕ ਹਾਦਸੇ ਦੌਰਾਨ ਬੱਚੇ ਸਮੇਤ 3 ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 2 ਔਰਤਾਂ ਇਕ ਬੱਚੇ ਸਮੇਤ ਸੜਕ ‘ਤੇ ਜਾ ਰਹੀਆਂ ਸਨ।
ਇਸ ਦੌਰਾਨ ਉਨ੍ਹਾਂ ਨੂੰ ਕਿਸੇ ਤੇਜ਼ ਰਫ਼ਤਾਰ ਵਾਹਨ ਨੇ ਫੇਟ ਮਾਰ ਦਿੱਤੀ। ਇਸ ਭਿਆਨਕ ਹਾਦਸੇ ਦੌਰਾਨ ਬੱਚੇ ਸਮੇਤ ਤਿੰਨਾਂ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਮੈਡੀਕਲ ਕਾਲਜ ਸੈਕਟਰ-32 ‘ਚ ਭੇਜ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਅਜੇ ਸ਼ਨਾਖ਼ਤ ਨਹੀਂ ਹੋ ਸਕੀ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।