ਮਰਹੂਮ ਗਾਇਕ ਸਰਦੂਲ ਸਿਕੰਦਰ ਤੇ ਅਮਰ ਨੂਰੀ ਦੇ ਪੁੱਤਰ ਬੱਝੇ ਵਿਆਹ ਦੇ ਬੰਧਨ ‘ਚ
![](http://mehakewattan.com/wp-content/uploads/2022/11/2022_10image_11_39_406238306amarnoorie-ll.jpg)
ਮੁੰਬਈ – ਸੋਸ਼ਲ ਮੀਡੀਆ ‘ਤੇ ਕੁਝ ਖ਼ਬਰਾਂ ਵਾਇਰਲ ਹੋ ਰਹੀਆਂ ਹਨ ਕਿ ਮਰਹੂਮ ਗਾਇਕ ਸਰਦੂਲ ਸਿਕੰਦਰ ਤੇ ਅਦਾਕਾਰਾ ਅਮਰ ਨੂਰੀ ਦੇ ਪੁੱਤਰ ਸਾਰੰਗ ਸਿਕੰਦਰ ਦਾ ਵਿਆਹ ਹੋ ਗਿਆ ਹੈ। ਇਸ ਤੋਂ ਬਾਅਦ ਹਰ ਕੋਈ ਅਮਰ ਨੂਰੀ ਨੂੰ ਪੁੱਤਰ ਦੇ ਵਿਆਹ ਦੀਆਂ ਵਧਾਈਆਂ ਦੇ ਰਹੇ ਹਨ।
ਹੁਣ ਇਨ੍ਹਾਂ ਖ਼ਬਰਾਂ ‘ਚ ਕਿੰਨੀ ਕੁ ਸੱਚਾਈ ਹੈ ਤਾਂ ਇਹ ਤਾਂ ਗਾਇਕਾ ਅਮਰ ਨੂਰੀ ਹੀ ਦੱਸ ਸਕਦੇ ਹਨ ਪਰ ਉਨ੍ਹਾਂ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਦੱਸ ਦਈਏ ਕਿ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਮਰ ਨੂਰੀ ਨੇ ਗਾਇਕਾ ਕਮਲਜੀਤ ਨੀਰੂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ”ਮੁਬਾਰਕਾਂ ਕਮਲਜੀਤ ਨੀਰੂ ਦੀਦੀ ਅਤੇ ਸੁਖਬੀਰ ਮਾਂਗਟ ਵੀਰ ਜੀ ਨੂੰ… ਨਵ ਸਾਰੰਗਗੀਤ ਦੇ ਵਿਆਹ ਦੀਆਂ ਲੱਖ-ਲੱਖ ਮੁਬਾਰਕਾਂ। ਜੋੜੀ ਸਦਾ ਸਲਾਮਤ ਰਹੇ। ਵਾਹਿਗੁਰੂ ਜੀ ਆਪਣੀ ਮਿਹਰ ਵਾਲਾ ਹੱਥ ਹਮੇਸ਼ਾ ਇਸ ਜੋੜੀ ਦੇ ਸਿਰ ‘ਤੇ ਬਣਾਈ ਰੱਖਣ।” ਇਸ ਤੋਂ ਇਲਾਵਾ ਅਮਰ ਨੂਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ, ਜਿਸ ‘ਚ ਦੋਵੇਂ ਜਣੀਆਂ ਗਾਉਂਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।
ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੁੰ ਵੇਖਣ ਤੋਂ ਬਾਅਦ ਹਰ ਕੋਈ ਵਧਾਈ ਦੇ ਰਿਹਾ ਹੈ। ਦੋਵੇਂ ਗਾਇਕਾ ਇਸ ਵੀਡੀਓਜ਼ ‘ਚ ਕਾਫ਼ੀ ਖੁਸ਼ ਦਿਖਾਈ ਦੇ ਰਹੀਆਂ ਹਨ ਅਤੇ ਕੁਝ ਵੈਬਸਾਈਟ ਦੇ ਵੱਲੋਂ ਵੀ ਸਾਰੰਗ ਦੇ ਵਿਆਹ ਦੀਆਂ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ।
![](http://mehakewattan.com/wp-content/uploads/2023/07/ALL-ADDS-2023_page-0001-1638x2048-1.jpg)