ਨਿਊਜ਼ੀਲੈਂਡ ਤੇ ਬੰਗਲਾਦੇਸ਼ ਦੌਰਿਆਂ ਲਈ ਭਾਰਤੀ ਟੀਮਾਂ ਦਾ ਐਲਾਨ
![](http://mehakewattan.com/wp-content/uploads/2022/11/2022_10image_22_05_513675037teamindia-ll.jpg)
ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ 2022 ਦੀ ਸਮਾਪਤੀ ਤੋਂ ਬਾਅਦ ਨਿਊਜ਼ੀਲੈਂਡ ਦੇ ਦੌਰੇ ‘ਤੇ ਜਾਵੇਗੀ ਅਤੇ ਇਸ ਦੌਰੇ ਲਈ ਟੀਮ ਇੰਡੀਆ ਦੀਆਂ ਟੀ-20 ਅਤੇ ਵਨਡੇ ਟੀਮਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬੰਗਲਾਦੇਸ਼ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਤੇ ਟੈਸਟ ਸੀਰੀਜ਼ ਲਈ ਵੀ ਭਾਰਤੀ ਟੀਮ ਦਾ ਐਲਾਨ ਕੀਤਾ ਗਿਆ। ਹਾਰਦਿਕ ਪੰਡਯਾ ਦੀ ਜਗ੍ਹਾ ਰੋਹਿਤ ਸ਼ਰਮਾ ਨੂੰ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਕਪਤਾਨ ਬਣਾਇਆ ਗਿਆ ਹੈ, ਜਦਕਿ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦੀ ਕਮਾਨ ਸ਼ਿਖਰ ਧਵਨ ਦੇ ਹੱਥਾਂ ‘ਚ ਹੋਵੇਗੀ। ਇਸ ਦੌਰੇ ‘ਤੇ ਦੋਵਾਂ ਦੇਸ਼ਾਂ ਵਿਚਾਲੇ ਤਿੰਨ ਮੈਚਾਂ ਦੀ ਟੀ-20 ਅਤੇ ਫਿਰ ਵਨਡੇ ਸੀਰੀਜ਼ ਖੇਡੀ ਜਾਵੇਗੀ।
ਰੋਹਿਤ ਸ਼ਰਮਾ, ਵਿਰਾਟ ਕੋਹਲੀ ਵਰਗੇ ਸੀਨੀਅਰ ਖਿਡਾਰੀਆਂ ਨੂੰ ਟੀ-20 ਅਤੇ ਵਨਡੇ ਸੀਰੀਜ਼ ਲਈ ਆਰਾਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦਿਨੇਸ਼ ਕਾਰਤਿਕ ਨੂੰ ਵੀ ਇਸ ਸੀਰੀਜ਼ ਲਈ ਆਰਾਮ ਦਿੱਤਾ ਗਿਆ ਹੈ। ਟੀ-20 ਵਿਸ਼ਵ ਕੱਪ 2022 ਵਿੱਚ ਖੇਡ ਰਹੇ ਜ਼ਿਆਦਾਤਰ ਖਿਡਾਰੀਆਂ ਨੂੰ ਨਿਊਜ਼ੀਲੈਂਡ ਦੌਰੇ ਲਈ ਆਰਾਮ ਦਿੱਤਾ ਗਿਆ ਸੀ।
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਮੈਚ 18 ਨਵੰਬਰ ਨੂੰ ਖੇਡਿਆ ਜਾਵੇਗਾ, ਜਦਕਿ ਦੂਜਾ ਮੈਚ 20 ਨਵੰਬਰ ਅਤੇ ਤੀਜਾ ਮੈਚ 22 ਨਵੰਬਰ ਨੂੰ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ 25 ਨਵੰਬਰ, ਦੂਜਾ ਮੈਚ 27 ਨਵੰਬਰ ਅਤੇ ਤੀਜਾ ਮੈਚ 30 ਨਵੰਬਰ ਨੂੰ ਖੇਡਿਆ ਜਾਵੇਗਾ।
![](http://mehakewattan.com/wp-content/uploads/2023/07/ALL-ADDS-2023_page-0001-1638x2048-1.jpg)