T20 WC 2022 : ਇੰਗਲੈਂਡ ਨੇ ਨਿਊਜ਼ੀਲੈਂਡ ਨੂੰ 20 ਦੌੜਾਂ ਨਾਲ ਹਰਾਇਆ

ਟੀ20 ਵਿਸ਼ਵ ਕੱਪ 2022 ਦੇ ਸੁਪਰ-12 ਗਰੁੱਪ-1 ਦਾ ਮੈਚ ਅੱਜ ਇੰਗਲੈਂਡ ਤੇ ਨਿਊਜ਼ੀਲੈਂਡ ਦਰਮਿਆਨ ਬ੍ਰਿਸਬੇਨ ‘ਚ ਖੇਡਿਆ ਗਿਆ। ਮੈਚ ‘ਚ ਇੰਗਲੈਂਡ ਨੇ ਨਿਊਜ਼ੀਲੈਂਡ ਨੂੰ 20 ਦੌੜਾਂ ਨਾਲ ਹਰਾ ਦਿੱਤਾ ਹੈ।
 
ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦੇ ਹੋਏ ਜੋਸ ਬਟਲਰ ਦੀਆਂ ਸ਼ਾਨਦਾਰ 73 ਦੌੜਾਂ ਤੇ ਹੇਲਸ ਦੀਆਂ 52 ਦੌੜਾਂ ਦੀ ਬਦੌਲਤ ਨਿਰਧਾਰਤ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 179 ਦੌੜਾਂ ਬਣਾਈਆਂ। ਇਸ ਤਰ੍ਹਾਂ ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 180 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਵਲੋਂ ਸਾਊਥੀ ਨੇ 1, ਸੈਂਟਨਰ ਨੇ 1, ਲਾਕੀ ਫਰਗਿਊਸਨ ਨੇ 2 ਤੇ ਈਸ਼ ਸੋਢੀ ਨੇ 1 ਵਿਕਟ ਲਈ।

ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ ਦੀ ਟੀਮ ਨਿਰਧਾਰਤ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 159 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਇੰਗਲੈਂਡ ਨੇ ਇਹ ਮੈਚ 20 ਦੌੜਾਂ ਨਾਲ ਜਿੱਤ ਲਿਆ। ਨਿਊਜ਼ੀਲੈਂਡ ਵਲੋਂ ਗਲੇਨ ਫਿਲਿਪਸ ਨੇ 62, ਕਪਤਾਨ ਕੇਨ ਵਿਲੀਅਮਸਨ ਨੇ 40 ਦੌੜਾਂ ਦੀ ਪਾਰੀ ਖੇਡੀ। ਇੰਗਲੈਂਡ ਵਲੋਂ ਕ੍ਰਿਸ ਵੋਕਸ ਨੇ 2, ਸੈਮ ਕੁਰੇਨ ਨੇ 2, ਮਾਰਕ ਵੁੱਡ ਨੇ 1 ਤੇ ਬੇਨ ਸਟੋਕਸ ਨੇ 1 ਵਿਕਟ ਲਈ।

Add a Comment

Your email address will not be published. Required fields are marked *