ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ

ਲਾਂਬੜਾ : ਦਿਹਾਤ ਦੇ ਥਾਣਾ ਲਾਂਬੜਾ ਅਧੀਨ ਆਉਂਦੇ ਚਿੱਟੀ ਪਿੰਡ ਦੇ ਨਜ਼ਦੀਕ ਇੱਕ ਦਰਦਨਾਕ ਹਾਦਸਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇੱਥੇ ਥਾਣਾ ਲਾਂਬੜਾ ‘ਚ ਤਾਇਨਾਤ ਜਸਵੀਰ ਸਿੰਘ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਲਾਂਬੜਾ ਦੇ ਐੱਸ. ਐੱਚ. ਓ. ਅਮਨ ਸੈਣੀ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਜਸਬੀਰ ਸਿੰਘ ਥਾਣੇ ਤੋਂ ਆਪਣੇ ਘਰ ਜਾ ਰਿਹਾ ਸੀ। ਜਿਵੇਂ ਹੀ ਪਿੰਡ ਚਿੱਟੀ ਤੋਂ ਸੇਮ ਰੋਡ ਦੇ ਨਜ਼ਦੀਕ ਪਹੁੰਚਿਆ ਤਾਂ ਸੜਕ ਹਾਦਸੇ ‘ਚ ਉਸ ਦੀ ਮੌਤ ਹੋ ਗਈ।

ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਉਹ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜਸਬੀਰ ਸਿੰਘ ਦੀ ਪਤਨੀ ਵੀ ਪੰਜਾਬ ਪੁਲਸ ‘ਚ ਸੇਵਾਵਾਂ ਦੇ ਰਹੀ ਹੈ।

Add a Comment

Your email address will not be published. Required fields are marked *