ਮੂਸੇਵਾਲਾ ਕਤਲ ਮਾਮਲੇ ’ਚ ਰਾਜਸਥਾਨ ਤੋਂ ਇੱਕ ਹੋਰ ਮੁਲਜ਼ਮ ਕਾਬੂ

ਮਾਨਸਾ, 2 ਨਵੰਬਰ-: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲੀਸ ਨੇ ਰਾਜਸਥਾਨ ਤੋਂ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸਰਬਜੋਤ ਸਿੰਘ ਵਜੋਂ ਹੋਈ ਹੈ, ਜਿਸ ਨੂੰ ਰਾਜਸਥਾਨ ਦੇ ਜ਼ਿਲ੍ਹਾ ਹਨੂੰਮਾਨਗੜ੍ਹ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਮਾਨਸਾ ਦੇ ਸੀਆਈਏ ਸਟਾਫ਼ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਹਿਰਾਸਤ ਵਿੱਚੋਂ ਫ਼ਰਾਰ ਹੋਏ ਗੈਂਗਸਟਰ ਦੀਪਕ ਟੀਨੂ ਨੂੰ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆਉਣ ਮਗਰੋਂ ਪੁੱਛ-ਪੜਤਾਲ ਦੇ ਨਤੀਜੇ ਵਜੋਂ ਹੋਈ ਹੈ।

ਪਤਾ ਲੱਗਿਆ ਹੈ ਕਿ ਗੈਂਗਸਟਰ ਦੀਪਕ ਟੀਨੂ ਨੂੰ ਕਾਰ ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਸਰਬਜੋਤ ਸਿੰਘ ਦੀ ਸ਼ੱਕੀ ਭੂਮਿਕਾ ਸਾਹਮਣੇ ਆਈ ਹੈ। ਉਸ ਦਾ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿੱਚੋਂ ਡਾਕਟਰੀ ਮੁਆਇਨਾ ਕਰਵਾਉਣ ਤੋਂ ਬਾਅਦ 4 ਨਵੰਬਰ ਤੱਕ ਦਾ ਅਦਾਲਤ ’ਚ ਪੁਲੀਸ ਰਿਮਾਂਡ ਲਿਆ ਗਿਆ ਹੈ। ਇਸੇ ਦੌਰਾਨ ਮਾਨਸਾ ਸੀਆਈਏ ਪੁਲੀਸ ਵੱਲੋਂ ਦੀਪਕ ਟੀਨੂ ਦੇ ਭਰਾ ਬਿੱਟੂ ਦਾ ਅੱਜ ਮਾਨਸਾ ਦੇ ਸਿਵਲ ਹਸਪਤਾਲ ਤੋਂ ਸਰਬਜੋਤ ਸਿੰਘ ਦੇ ਨਾਲ ਹੀ ਡਾਕਟਰੀ ਮੁਆਇਨਾ ਕਰਵਾ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ 4 ਨਵੰਬਰ ਤੱਕ ਪੁਲੀਸ ਰਿਮਾਂਡ ਉਤੇ ਭੇਜ ਦਿੱਤਾ ਹੈ। ਪੁਲੀਸ ਉਨ੍ਹਾਂ ਤੋਂ ਦੀਪਕ ਟੀਨੂ ਸਬੰਧੀ ਕੁਝ ਹੋਰ ਪੁੱਛ-ਪੜਤਾਲ ਕਰਨਾ ਚਾਹੁੰਦੀ ਹੈ।

Add a Comment

Your email address will not be published. Required fields are marked *