ਗੁਜਰਾਤ ਲਈ ‘ਆਪ’ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਅੱਜ
November 4, 2022
ਅਹਿਮਦਾਬਾਦ, 4 ਨਵੰਬਰ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਮਹੀਨੇ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਅੱਜ ਐਲਾਨ ਕਰਨਗੇ, ਜਿਸ ਦਾ ਫੈਸਲਾ ਲੋਕਾਂ ਦੀ ਰਾਇ ਦੇ ਆਧਾਰ ‘ਤੇ ਕੀਤਾ ਜਾਵੇਗਾ। ਪਾਰਟੀ ਸੂਤਰਾਂ ਨੇ ਦੱਸਿਆ ਕਿ ‘ਆਪ’ ਦੀ ਸੂਬਾ ਇਕਾਈ ਦੇ ਪ੍ਰਧਾਨ ਗੋਪਾਲ ਇਟਾਲੀਆ, ਕੌਮੀ ਜਨਰਲ ਸਕੱਤਰ ਇਸੁਦਨ ਗਾੜਵੀ ਅਤੇ ਜਨਰਲ ਸਕੱਤਰ ਮਨੋਜ ਸੋਰਠੀਆ ਪ੍ਰਮੁੱਖ ਅਹੁਦੇ ਦੀ ਦੌੜ ਵਿੱਚ ਹਨ।

