ਸ਼ਾਹਰੁਖ ਖ਼ਾਨ ਨੇ ਪ੍ਰਸ਼ੰਸਕਾਂ ਨਾਲ ਮਨਾਇਆ ਜਨਮਦਿਨ
ਮੁੰਬਈ- ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਨੇ 2 ਨਵੰਬਰ ਨੂੰ ਆਪਣਾ 57ਵਾਂ ਜਨਮਦਿਨ ਮਨਾਇਆ। ਇਸ ਮੌਕੇ ਅਦਾਕਾਰ ਦੇ ਪ੍ਰਸ਼ੰਸਕਾਂ ’ਚ ਕਾਫ਼ੀ ਕ੍ਰੇਜ਼ ਦਿਖਾਈ ਦਿੱਤਾ। ਦੇਸ਼ ਦੇ ਕੋਨੇ-ਕੋਨੇ ਤੋਂ ਪ੍ਰਸ਼ੰਸਕ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇਣ ਲਈ ਮੁੰਬਈ ਪਹੁੰਚੇ। ਇਸ ’ਤੇ ਕਿੰਗ ਖ਼ਾਨ ਨੇ ਪ੍ਰਸ਼ੰਸਕਾਂ ਦਾ ਖੁੱਲ੍ਹ ਕੇ ਸਵਾਗਤ ਵੀ ਕੀਤਾ ਅਤੇ ਮੁੰਬਈ ‘ਚ ਉਨ੍ਹਾਂ ਲਈ ਇਕ ਈਵੈਂਟ ਵੀ ਆਯੋਜਿਤ ਕੀਤਾ। ਈਵੈਂਟ ‘ਚ ਸ਼ਾਹਰੁਖ ਨੇ ਕੇਕ ਕੱਟ ਕੇ ਆਪਣੇ ਜਨਮਦਿਨ ਦੀ ਖੁਸ਼ੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ, ਜਿੱਥੋਂ ਦੀਆਂ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।
ਸ਼ਾਹਰੁਖ ਖ਼ਾਨ ਦੇ ਫ਼ੈਨ ਪੇਜ ’ਤੇ ਉਨ੍ਹਾਂ ਦੇ ਜਨਮਦਿਨ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ ਗਈਆਂ ਹਨ। ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਕਿੰਗ ਖ਼ਾਨ ਆਪਣੇ ਪ੍ਰਸ਼ੰਸਕਾਂ ’ਚ ਕਾਫ਼ੀ ਖੁਸ਼ ਹਨ। ਇਸ ਦੌਰਾਨ ਉਹ ਸਫ਼ੈਦ ਟੀ-ਸ਼ਰਟ ਅਤੇ ਜੀਂਸ ਦੇ ਨਾਲ ਡੈਨਿਮ ਜੈਕੇਟ ’ਚ ਕਾਫ਼ੀ ਖੂਬਸੂਰਤ ਲੱਗ ਰਹੀ ਹੈ। ਪ੍ਰਸ਼ੰਸਕਾਂ ਲਈ ਆਯੋਜਿਤ ਸਮਾਗਮ ’ਚ ਅਦਾਕਾਰਾ ਨੇ ਕੇਕ ਕੱਟਿਆ ਅਤੇ ਸਟੇਜ ’ਤੇ ਡਾਂਸ ਕੀਤਾ।ਵੀਡੀਓ ‘ਚ ਸ਼ਾਹਰੁਖ ਆਪਣੇ ਸੁਪਰਹਿੱਟ ਗੀਤ ‘ਛਈਆ ਛਈਆ’ ’ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ ਅਤੇ ਪ੍ਰਸ਼ੰਸਕ ਉਨ੍ਹਾਂ ਨਾਲ ਖੂਬ ਧੂਮ ਮਚਾ ਰਹੇ ਹਨ।
ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਜਦੋਂ ਸ਼ਾਹਰੁਖ ਖ਼ਾਨ ਦੇ ਜਨਮਦਿਨ ਨੂੰ ਲੈ ਕੇ ਪ੍ਰਸ਼ੰਸਕਾਂ ’ਚ ਕਾਫੀ ਕ੍ਰੇਜ਼ ਸੀ। ਕਿੰਗ ਖ਼ਾਨ ਦੇ ਜਨਮਦਿਨ ‘ਤੇ ਹਰ ਸਾਲ ਉਨ੍ਹਾਂ ਦੇ ਘਰ ਦੇ ਬਾਹਰ ਪ੍ਰਸ਼ੰਸਕ ਇਕੱਠੇ ਹੁੰਦੇ ਹਨ ਅਤੇ ਉਨ੍ਹਾਂ ਨੂੰ ਤੋਹਫ਼ੇ ਵੀ ਦਿੰਦੇ ਹਨ।ਅਦਾਕਾਰ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਸ਼ਾਹਰੁਖ ਖ਼ਾਨ ਦੀ ਆਉਣ ਵਾਲੀ ਫ਼ਿਲਮ ਪਠਾਨ ਜਿਸ ਦਾ ਟੀਜ਼ਰ ਹਾਲ ਹੀ ‘ਚ ਰਿਲੀਜ਼ ਹੋਇਆ ਹੈ। ਇਸ ਫ਼ਿਲਮ ‘ਚ ਸ਼ਾਹਰੁਖ ਤੋਂ ਇਲਾਵਾ ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਜਾਨ ਅਬ੍ਰਾਹਮ ਵੀ ਨਜ਼ਰ ਆਉਣਗੇ।

