ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਮਿਲਣ ਤੋਂ ਬਾਅਦ ਹੀ ਹੋਵੇਗਾ ਅੰਤਿਮ ਸੰਸਕਾਰ

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਹਿੰਦੂ ਆਗੂ ਸੁਧੀਰ ਸੂਰੀ ਦੇ ਪੁੱਤਰ ਪਾਰਸ ਸੂਰੀ ਨੇ ਵੱਡਾ ਐਲਾਨ ਕੀਤਾ ਹੈ। ਪਾਰਸ ਸੂਰੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦਾ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ। ਸੁਧੀਰ ਸੂਰੀ ਦੇ ਕਤਲ ਨੂੰ ਲੈ ਕੇ ਇੱਕ ਪਾਸੇ ਜਿੱਥੇ ਹਿੰਦੂ ਜੱਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉੱਥੇ ਹੀ ਦੂਜੇ ਪਾਸੇ ਸੁਧੀਰ ਸੂਰੀ ਦੇ ਪੁੱਤਰ ਪਾਰਸ ਵੱਲੋਂ ਰੱਖੀ ਗਈ ਮੰਗ ਨੂੰ ਲੈ ਕੇ ਸਾਰੀਆਂ ਹਿੰਦੂ ਜੱਥੇਬੰਦੀਆਂ ਇੱਕਜੁੱਟ ਹੋ ਗਈਆਂ ਹਨ।

ਪਾਰਸ ਸੂਰੀ ਦਾ ਕਹਿਣਾ ਹੈ ਕਿ ਸੁਧੀਰ ਸੂਰੀ, ਜੋ ਸਾਰੀ ਉਮਰ ਹਿੰਦੂਆਂ ਲਈ ਲੜਦੇ ਰਹੇ, ਉਹ ਅੱਜ ਵੀ ਉਨ੍ਹਾਂ ਵਿਚਕਾਰ ਜ਼ਿੰਦਾ ਹਨ। ਪਾਰਸ ਸੂਰੀ ਵੱਲੋਂ ਆਪਣੇ ਪਿਤਾ ਲਈ ਮੰਗੇ ਜਾ ਰਹੇ ਸ਼ਹੀਦ ਦੇ ਦਰਜੇ ਲਈ ਸਾਰੀਆਂ ਜੱਥੇਬੰਦੀਆਂ ਨੇ ਹਾਮੀ ਭਰੀ ਹੈ ਅਤੇ ਉਨ੍ਹਾਂ ਦੀ ਲੜਾਈ ’ਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ।

Add a Comment

Your email address will not be published. Required fields are marked *