ਅਦਾਕਾਰਾ ਰੁਬਿਨਾ ਬਾਜਵਾ ਨੇ ਸਾਂਝੀਆਂ ਕੀਤੀਆਂ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ
![](http://mehakewattan.com/wp-content/uploads/2022/11/2022_11image_12_42_118359285rubinabajwa-ll.jpg)
ਜਲੰਧਰ : ਰੁਬਿਨਾ ਬਾਜਵਾ ਦਾ ਵਿਆਹ 26 ਅਕਤੂਬਰ ਨੂੰ ਗੁਰਬਖਸ਼ ਸਿੰਘ ਚਾਹਲ ਨਾਲ ਹੋਇਆ ਸੀ। ਇਸ ਦੌਰਾਨ ਅਦਾਕਾਰਾ ਨੇ ਖੂਬ ਸੁਰਖੀਆਂ ਬਟੋਰੀਆਂ ਹਨ। ਹਰ ਦਿਨ ਉਹ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰ ਰਹੀ ਹੈ, ਜਿਸ ਨੂੰ ਫ਼ੈਨਜ਼ ਖੂਬ ਪਿਆਰ ਦੇ ਰਹੇ ਹਨ।
ਹੁਣ ਰੁਬਿਨਾ ਬਾਜਵਾ ਨੇ ਆਪਣੀ ਮਹਿੰਦੀ ਰਸਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਨ੍ਹਾਂ ਤਸਵੀਰਾਂ ਸ਼ੇਅਰ ਕਰਦਿਆਂ ਰੁਬਿਨਾ ਬਾਜਵਾ ਨੇ ਕੈਪਸ਼ਨ ‘ਚ ਲਿਖਿਆ, “ਸਾਦਗੀ ਤੋਂ ਜ਼ਿਆਦਾ ਖ਼ੂਬਸੂਰਤ ਹੋਰ ਕੁੱਝ ਨਹੀਂ ਹੈ।”ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਰੁਬਿਨਾ ਦਾ ਮਹਿੰਦੀ ਡਿਜ਼ਾਇਨ ਕਿੰਨਾ ਸਿੰਪਲ ਹੈ। ਉਸ ਦੀਆਂ ਤਸਵੀਰਾਂ ਤੇ ਨੀਰੂ ਬਾਜਵਾ ਨੇ ਕੁਮੈਂਟ ਕਰਦਿਆਂ ਲਿਖਿਆ, “ਬਹੁਤ ਸੁੰਦਰ।”
ਦੱਸਣਯੋਗ ਹੈ ਕਿ ਨੀਰੂ ਬਾਜਵਾ ਦੀ ਭੈਣ ਰੁਬਿਨਾ ਬਾਜਵਾ ਨੇ 26 ਅਕਤੂਬਰ ਨੂੰ ਆਪਣੇ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਕਰਵਾਇਆ ਹੈ। ਉਸ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਈਆਂ ਸਨ। ਖ਼ਾਸ ਕਰਕੇ ਨੀਰੂ ਬਾਜਵਾ ਦੇ ਅੰਦਾਜ਼ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ। ਰੁਬਿਨਾ ਬਾਜਵਾ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ ਅਖਿਲ ਨਾਲ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ‘ਚ ਨਜ਼ਰ ਆਈ ਸੀ। ਇਹ ਫ਼ਿਲਮ ਬਾਕਸ ਆਫ਼ਿਸ ‘ਤੇ ਬੁਰੀ ਤਰ੍ਹਾਂ ਫਲਾਪ ਹੋਈ ਸੀ।
![](http://mehakewattan.com/wp-content/uploads/2023/07/ALL-ADDS-2023_page-0001-1638x2048-1.jpg)