ਕੈਨੇਡਾ, ਅਮਰੀਕਾ ਤੇ ਯੂ. ਕੇ. ਦੇ ਇਨ੍ਹਾਂ ਸਿਨੇਮਾਘਰਾਂ ’ਚ ਮਾਣੋ ‘ਓਏ ਮੱਖਣਾ’ ਦਾ ਆਨੰਦ

ਚੰਡੀਗੜ੍ਹ – ਐਮੀ ਵਿਰਕ, ਗੁੱਗੂ ਗਿੱਲ ਤੇ ਤਾਨੀਆ ਸਟਾਰਰ ਪੰਜਾਬੀ ਫ਼ਿਲਮ ‘ਓਏ ਮੱਖਣਾ’ ਦੁਨੀਆ ਭਰ ’ਚ ਰਿਲੀਜ਼ ਹੋ ਗਈ ਹੈ। ਫ਼ਿਲਮ ਨੂੰ ਲੋਕਾਂ ਵਲੋਂ ਪਸੰਦ ਵੀ ਕੀਤਾ ਜਾ ਰਿਹਾ ਹੈ।

ਇਸ ਫ਼ਿਲਮ ਦੀ ਕੈਨੇਡਾ, ਅਮਰੀਕਾ ਤੇ ਯੂ. ਕੇ. ਦੀ ਸਿਨੇਮਾ ਲਿਸਟਿੰਗ ਵੀ ਫ਼ਿਲਮ ਦੀ ਟੀਮ ਵਲੋਂ ਰਿਲੀਜ਼ ਕਰ ਦਿੱਤੀ ਗਈ ਸੀ, ਜੋ ਤੁਸੀਂ ਹੇਠਾਂ ਦਿੱਤੀਆਂ ਤਸਵੀਰਾਂ ’ਚ ਦੇਖ ਸਕਦੇ ਹੋ– ਦੱਸ ਦੇਈਏ ਕਿ ਫ਼ਿਲਮ ’ਚ ਐਮੀ ਵਿਰਕ, ਤਾਨੀਆ ਤੇ ਗੁੱਗੂ ਗਿੱਲ ਤੋਂ ਇਲਾਵਾ ਸਿੱਧੀਕਾ ਸ਼ਰਮਾ, ਸੁਖਵਿੰਦਰ ਚਾਹਲ, ਹਰਦੀਪ ਗਿੱਲ, ਤਰਸੇਮ ਪੌਲ, ਦੀਦਾਰ ਗਿੱਲ, ਸਤਵੰਤ ਕੌਰ, ਰੋਜ਼ ਜੇ. ਕੌਰ, ਮੰਜੂ ਮਾਹਲ ਤੇ ਪਰਮਿੰਦਰ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।‘ਓਏ ਮੱਖਣਾ’ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਸਿਮਰਜੀਤ ਸਿੰਘ ਨੇ ਕੀਤਾ ਹੈ।

Add a Comment

Your email address will not be published. Required fields are marked *