ਆਸਟ੍ਰੇਲੀਆ: ਯਾਤਰੀਆਂ ਨਾਲ ਭਰੀ ਬੱਸ ਅਤੇ ਕਾਰ ਦੀ ਟੱਕਰ

ਸਿਡਨੀ : ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ (ਐੱਨ.ਐੱਸ.ਡਬਲਊ.) ਹੰਟਰ ਵੈਲੀ ਵਿੱਚ ਇੱਕ ਬੱਸ ਅਤੇ ਇੱਕ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਈ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।ਇਹ ਹਾਦਸਾ ਐਤਵਾਰ ਨੂੰ ਨਿਊ ਇੰਗਲੈਂਡ ਹਾਈਵੇਅ ‘ਤੇ ਮੁਰੂਲਾ ‘ਚ ਵਾਪਰਿਆ।ਕਾਰ ਚਾਲਕ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ।ਬੱਸ ‘ਚ 22 ਯਾਤਰੀ ਸਵਾਰ ਸਨ, ਜਿਨ੍ਹਾਂ ‘ਚੋਂ ਤਿੰਨ ਨੂੰ ਗੰਭੀਰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ। ਫਿਲਹਾਲ ਰਾਹਤ ਅਤੇ ਬਚਾਅ ਕੰਮ ਜਾਰੀ ਹੈ।

Add a Comment

Your email address will not be published. Required fields are marked *