ਆਸਟ੍ਰੇਲੀਆ : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਸਿਡਨੀ :- ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿੱਚ ਟਰਬਨ ਫਾੱਰ ਆਸਟ੍ਰੇਲੀਆ ਅਤੇ ਸਮੂਹ ਸਿੱਖ ਸੰਗਤ ਵੱਲੋਂ ਲਿਵਰਪੂਲ ਇਲਾਕੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਦਾ ਆਰੰਭ ਬਿਗ ਪਾਰਕ ਲਿਵਰਪੂਲ ਤੋਂ ਅਰਦਾਸ ਉਪਰੰਤ ਹੋਇਆ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਹਿੱਸਾ ਲਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਜੁੜੀਆਂ। 

PunjabKesari

ਦੱਸ ਦਈਏ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਬਿਗ ਪਾਰਕ ਲੀਵਰਪੂਲ ਤੋਂ ਸ਼ੁਰੂ ਹੋ ਕੇ ਸਾਰੇ ਸ਼ਹਿਰ ਦੀਆਂ ਵੱਖ-ਵੱਖ ਥਾਂਵਾਂ ਤੋਂ ਹੁੰਦੇ ਹੋਏ ਵਾਪਸ ਬਿਗ ਪਾਰਕ ਦੀਵਾਨ ਅਸਥਾਨ ਵਿਖੇ ਸਮਾਪਤ ਹੋਇਆ।ਇਸ ਮੌਕੇ ਜਿੱਥੇ ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਵੱਲੋਂ ਨਗਰ ਕੀਰਤਨ ਵਿੱਚ ਹਿੱਸਾ ਲਿਆ।ਸੰਗਤਾਂ ਵੱਲੋਂ ਲਾਏ ਗਏ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਸਮੁੱਚਾ ਮਾਹੌਲ ਖਾਲਸਮਈ ਹੋ ਗਿਆ। ਉਸਦੇ ਨਾਲ-ਨਾਲ ਛੋਟੇ ਬੱਚਿਆਂ ਤੋਂ ਲੈ ਕੇ ਨੌਜਵਾਨਾਂ ਦੀਆਂ ਗੱਤਕਾ ਦੀਆਂ ਟੀਮਾਂ ਨਗਰ ਕੀਰਤਨ ਦੌਰਾਨ ਆਪਣੇ ਜੌਹਰ ਦਿਖਾਉਂਦੀਆਂ ਨਜ਼ਰ ਆਈਆਂ। 

ਨਗਰ ਕੀਰਤਨ ਦੌਰਾਨ ਸੰਗਤ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦੇ ਵਿਸ਼ੇਸ਼ ਤੌਰ ‘ਤੇ ਪ੍ਰਬੰਧ ਕੀਤੇ ਗਏ ਸਨ ਅਤੇ ਸੰਗਤਾਂ ਲਈ ਛਬੀਲ ਲਗਾਈ ਗਈ ਸੀ। ਇਸ ਮੌਕੇ ਬਲੈਕਟਾਊਨ ਦੇ ਕੌਂਸਲਰ ਮਨਿੰਦਰ ਸਿੰਘ ਨੇ ਨਗਰ ਕੀਰਤਨ ਦੇ ਆਯੋਜਨ ਦੀ ਜਿੱਥੇ ਸਿੱਖ ਸੰਗਤ, ਟਰਬਨ ਫਾੱਰ ਆਸਟ੍ਰੇਲੀਆ ਅਤੇ ਸਿੱਖ ਐਸੋਸੀਏਸ਼ਨ ਆੱਫ ਆਸਟ੍ਰੇਲੀਆ ਦੀ ਟੀਮ ਨੂੰ ਨਗਰ ਕੀਰਤਨ ਆਯੋਜਿਤ ਕਰਨ ਤੇ ਵਧਾਈ ਦਿੱਤੀ, ਉੱਥੇ ਹੀ ਉਹਨਾਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੁੱਚੀ ਸਿੱਖ ਸੰਗਤ ਨੂੰ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਅਮਰ ਸਿੰਘ ਨੇ ਆਈ ਹੋਈ ਸਿੱਖ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੁੱਚੀ ਸਿੱਖ ਸੰਗਤ ਨੂੰ ਪ੍ਰਥਮ ਪਾਤਸ਼ਾਹੀ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਅਤੇ ਸਿਡਨੀ ਨਗਰ ਕੀਰਤਨ ਦੀਆਂ ਵਧਾਈਆਂ। 

ਉਹਨਾਂ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੇਵਾਦਾਰਾਂ ਦਾ ਇਸ ਵਿੱਚ ਵਿਸ਼ੇਸ਼ ਯੋਗਦਾਨ ਹੈ ਜ਼ਿਹਨਾਂ ਦੀ ਸੇਵਾ ਸਦਕਾ ਵਿਸ਼ਾਲ ਨਗਰ ਕੀਰਤਨ ਸਫਲ ਹੋ ਸਕਿਆ। ਇਸ ਮੌਕੇ ਟਰਬਨ ਫਾੱਰ ਆਸਟ੍ਰੇਲੀਆ ਦੀ ਸਮੁੱਚੀ ਟੀਮ ਵੱਲੋਂ ਮਲਟੀਕਲਚਰਲ ਮਨਿਸਟਰ ਮਾਰਕ ਕ੍ਰੇਗ, ਮਲਟੀਕਲਚਰਲ ਸ਼ੈਡੋ ਤੋ ਲੇਬਰ ਪਾਰਟੀ ਦੇ ਸਟੀਵਨ ਕੈਂਬਰਰ, ਸੈਨੇਟਰ ਡੇਵਿਡ ਸ਼ੋਬਰੇ ਅਤੇ ਬਲੈਕਟਾਊਨ ਤੋ ਕਾਊਂਸਲਰ ਮੋਨਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ। ਨਗਰ ਕੀਰਤਨ ਨੂੰ ਸਫਲ ਬਣਾਉਣ ਵਿੱਚ ਪ੍ਰਸ਼ਾਸਨ ਦਾ ਵੀ ਰਿਹਾ ਅਹਿਮ ਯੋਗਦਾਨ ਰਿਹਾ। ਨਗਰ ਕੀਰਤਨ ਵਿੱਚ ਫ਼ਸਟ ਏਡ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਅਮਰ ਸਿੰਘ, ਸਤਬੀਰ ਸਿੰਘ, ਜਸਬੀਰ ਸਿੰਘ, ਦਲਜੀਤ ਸਿੰਘ, ਗੁਰਮੀਤ ਸਿੰਘ, ਤਰੁਨਦੀਪ ਸਿੰਘ, ਹਰਪ੍ਰੀਤ ਸਿੰਘ, ਹਰਸ਼ਰਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Add a Comment

Your email address will not be published. Required fields are marked *