ਦਿੱਲੀ ’ਚ ਨਹੀਂ ਚੱਲਣਗੀਆਂ ਡੀਜ਼ਲ ਕਾਰਾਂ, ਫੜੇ ਜਾਣ ’ਤੇ ਲੱਗੇਗਾ ਮੋਟਾ ਜੁਰਮਾਨਾ

ਨਵੀਂ ਦਿੱਲੀ- ਜੇਕਰ ਤੁਸੀਂ ਦਿੱਲੀ ’ਚ ਹੋ ਜਾਂ ਰਹਿੰਦੇ ਹੋ ਅਤੇ ਜੇਕਰ ਤੁਹਾਡੇ ਕੋਲ BS3 (ਭਾਰਤ ਸਟੈਂਡਰਡ) ਅਤੇ BS4 ਡੀਜ਼ਲ ਕਾਰ ਹੈ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਦਰਅਸਲ ਦਿੱਲੀ ‘ਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ 5 ਨਵੰਬਰ ਤੋਂ ਇਨ੍ਹਾਂ ਕਾਰਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਦੋਂ ਤੱਕ ਦਿੱਲੀ ‘ਚ ਪ੍ਰਦੂਸ਼ਣ ਘੱਟ ਨਹੀਂ ਹੁੰਦਾ, ਉਦੋਂ ਤੱਕ ਦਿੱਲੀ ‘ਚ ਇਨ੍ਹਾਂ ਕਾਰਾਂ ਨੂੰ ਚਲਾਉਣ ‘ਤੇ ਪਾਬੰਦੀ ਰਹੇਗੀ।

ਦੂਸ਼ਣ ਦੀ ਵਿਗੜਦੀ ਸਥਿਤੀ ਕਾਰਨ ਲਾਈ ਗਈ ਪਾਬੰਦੀ

ਦਿੱਲੀ ਵਿਚ ਪ੍ਰਦੂਸ਼ਣ ਦੀ ਵਿਗੜਦੀ ਸਥਿਤੀ ਨੂੰ ਵੇਖਦੇ ਹੋਏ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਨੇ ਡੀਜ਼ਲ ਵਾਹਨਾਂ ‘ਤੇ ਪਾਬੰਦੀ ਲਗਾਉਣ ਦੀ ਸਿਫ਼ਾਰਸ਼ ਕੀਤੀ ਸੀ, ਜੋ ਦਿੱਲੀ ਸਰਕਾਰ ਵੱਲੋਂ ਪਿਛਲੇ ਸ਼ੁੱਕਰਵਾਰ ਨੂੰ ਨੋਟੀਫਾਈ ਕੀਤਾ ਗਿਆ ਸੀ ਅਤੇ ਸ਼ਨੀਵਾਰ (5 ਨਵੰਬਰ) ਤੋਂ ਲਾਗੂ ਕੀਤਾ ਗਿਆ ਸੀ। ਇਸ ਮੁਤਾਬਕ ਹਵਾ ਪ੍ਰਦੂਸ਼ਣ ਦਾ ਪੱਧਰ 450 AQI ਤੋਂ ਵੱਧ ਰਹਿਣ ਤੱਕ BS4 ਇੰਜਣ ਵਾਲੀਆਂ ਡੀਜ਼ਲ ਕਾਰਾਂ ਅਤੇ ਹੋਰ ਭਾਰੀ ਵਾਹਨਾਂ ’ਤੇ ਦਿੱਲੀ-NCR ’ਚ ਪਾਬੰਦੀ ਰਹੇਗੀ।

ਲੱਗੇਗਾ ਮੋਟਾ ਜੁਰਮਾਨਾ

ਪਾਬੰਦੀ ਦੇ ਬਾਵਜੂਦ ਗੱਡੀ ਚਲਾਉਣ ‘ਤੇ 20,000 ਰੁਪਏ ਦਾ ਜੁਰਮਾਨਾ ਲੱਗੇਗਾ। ਪਾਬੰਦੀ ਕਾਰਨ ਦਿੱਲੀ ਵਿਚ ਰਜਿਸਟਰਡ ਕਰੀਬ ਤਿੰਨ ਲੱਖ ਡੀਜ਼ਲ ਪ੍ਰਾਈਵੇਟ ਕਾਰਾਂ ਅਗਲੇ ਹੁਕਮਾਂ ਤੱਕ ਨਹੀਂ ਚੱਲ ਸਕਣਗੀਆਂ। ਇਨ੍ਹਾਂ ਤੋਂ ਇਲਾਵਾ ਨੇੜੇ-ਤੇੜੇ ਦੇ ਜ਼ਿਲ੍ਹਿਆਂ ਤੋਂ ਵੀ ਵੱਡੀ ਗਿਣਤੀ ’ਚ ਅਜਿਹੀਆਂ ਕਾਰਾਂ ਆਉਂਦੀਆਂ ਹਨ। ਪਾਬੰਦੀ ਦੇ ਬਾਵਜੂਦ ਜੇਕਰ ਤੁਸੀਂ ਕਾਰ ਲੈ ਕੇ ਨਿਕਲੇ ਤਾਂ ਦਿੱਲੀ ਟ੍ਰੈਫਿਕ ਪੁਲਿਸ ਨਿਕਾਸੀ ਨਿਯਮਾਂ ਦੀ ਉਲੰਘਣਾ ਕਰਨ ‘ਤੇ 20,000 ਰੁਪਏ ਤੱਕ ਦਾ ਜੁਰਮਾਨਾ ਲਗਾ ਸਕਦੀ ਹੈ।

Add a Comment

Your email address will not be published. Required fields are marked *