ਜਗਤਾਰ ਸਿੰਘ ਹਵਾਰਾ ਨੂੰ ਬੁੜੈਲ ਜੇਲ੍ਹ ’ਚ ਕੀਤਾ ਜਾ ਸਕਦੈ ਸ਼ਿਫਟ
November 7, 2022
ਨਵੀਂ ਦਿੱਲੀ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ’ਚ ਤਿਹਾੜ ਜੇਲ੍ਹ ’ਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਦੀ ਬੁੜੈਲ ’ਚ ਜੇਲ੍ਹ ’ਚ ਸ਼ਿਫ਼ਟ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਉਸ ਨੂੰ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੀ ਤਿਹਾੜ ਜੇਲ੍ਹ ’ਚ ਰੱਖਿਆ ਗਿਆ ਹੈ। ਜ਼ਿਲ੍ਹਾ ਅਧਿਕਾਰੀ ਨੇ ਹਵਾਰਾ ਨੂੰ 17 ਦਸੰਬਰ ਨੂੰ ਪੇਸ਼ ਕਰਨ ਦੇ ਆਰਡਰ ਦਿੱਤੇ ਹਨ। ਉਥੇ ਹੀ ਅਦਾਲਤ ਨੇ ਕਿਹਾ ਕਿ ਹੈ ਜੇ ਦਿੱਲੀ ’ਚ ਹਵਾਰਾ ਦਾ ਕੋਈ ਕੇਸ ਪੈਂਡਿੰਗ ਨਹੀਂ ਹੈ ਤਾਂ ਉਸ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ’ਚ ਸ਼ਿਫਟ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ 2004 ’ਚ ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭੂਰਾ ਤੇ ਇਕ ਕਤਲ ਮਾਮਲੇ ’ਚ ਸਜ਼ਾ ਕੱਟ ਰਹੇ ਦੇਵੀ ਸਿੰਘ ਨਾਲ 104 ਫੁੱਟ ਡੂੰਘੀ ਸੁਰੰਗ ਬਣਾ ਕੇ ਫਰਾਰ ਹੋ ਗਏ ਸਨ। ਹਾਲਾਂਕਿ ਦੇਵੀ ਸਿੰਘ ਨੂੰ ਛੱਡ ਕੇ ਸਾਰਿਆਂ ਨੂੰ ਕਾਬੂ ਕਰ ਲਿਆ ਗਿਆ ਸੀ। ਉਸ ’ਤੇ ਸੈਕਟਰ 17 ਤੇ ਸੈਕਟਰ 34 ਥਾਣੇ ’ਚ ਮਾਮਲੇ ਦਰਜ ਹਨ।

