ਭਾਈ ਅੰਮ੍ਰਿਤਪਾਲ ਸਿੰਘ ਨੇ 51 ਨੌਜਵਾਨਾਂ ਨੂੰ ਅੰਮ੍ਰਿਤ ਛਕਾਇਆ

ਨਿਹਾਲ ਸਿੰਘ ਵਾਲਾ, 6 ਨਵੰਬਰ– ‘ਵਾਰਿਸ ਪੰਜਾਬ ਸੰਸਥਾ’ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੰਜ ਪਿਆਰਿਆਂ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ 51 ਨੌਜਵਾਨਾਂ ਨੇ ਅੰਮ੍ਰਿਤ ਛਕਿਆ। ਉਨ੍ਹਾਂ ਨੂੰ ਮੋਗਾ ਪੁਲੀਸ ਨੇ ਪਿੰਡ ਸਿੰਘਾਂ ਵਾਲਾ ਵਿੱਚ ਲੰਘੇ ਦਿਨ ਸ਼ਾਮ ਨੂੰ ਇੱਕ ਘਰ ਵਿੱਚ ਰੋਕ ਲਿਆ ਸੀ ਅਤੇ ਸਾਢੇ ਤਿੰਨ ਘੰਟੇ ਮਗਰੋਂ ਉਨ੍ਹਾਂ ਨੂੰ ਜਾਣ ਦੀ ਆਗਿਆ ਦਿੱਤੀ ਗਈ ਸੀ ਪਰ ਉਹ ਰਾਤ ਸਿੰਘਾਂ ਵਾਲਾ ਵਿੱਚ ਹੀ ਠਹਿਰ ਗਏ ਸਨ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਨਾਮ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਮਾਰਨ ਵਾਲਿਆਂ ਦੇ ਨਾਂ ਨਾਲ ਜੋੜਿਆ ਜਾ ਰਿਹਾ ਹੈ ਜੋ ਸਹੀ ਨਹੀਂ ਹੈ। ਉਨ੍ਹਾਂ ਸਰਕਾਰ ’ਤੇ ਵੀ ਪੱਖਪਾਤ ਕਰਨ ਦੇ ਦੋਸ਼ ਲਗਾਏ। ਉਹ ਬਾਅਦ ਦੁਪਹਿਰ ਕਰਨਾਲ (ਹਰਿਆਣਾ) ਵਿੱਚ ਹੋਣ ਵਾਲੇ ਪ੍ਰੋਗਰਾਮ ਲਈ ਰਵਾਨਾ ਹੋ ਗਏ। ਇਸ ਮੌਕੇ ਪੁਲੀਸ ਵੱਲੋਂ ਹਾਲਾਤ ’ਤੇ ਨਜ਼ਰ ਰੱਖੀ ਜਾ ਰਹੀ ਸੀ।

Add a Comment

Your email address will not be published. Required fields are marked *