ਹਰੀ ਸਿੰਘ ਨਲੂਆ ਦੀ ਜ਼ਿੰਦਗੀ ਨੂੰ ਦਰਸਾਉਂਦਾ ਸਿੱਧੂ ਮੂਸੇ ਵਾਲਾ ਦਾ ਗੀਤ ‘ਵਾਰ’ ਰਿਲੀਜ਼

ਚੰਡੀਗੜ੍ਹ – ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਨਵਾਂ ਗੀਤ ‘ਵਾਰ’ ਰਿਲੀਜ਼ ਹੋ ਗਿਆ ਹੈ। ਇਸ ਗੀਤ ’ਚ ਸਿੱਧੂ ਮੂਸੇ ਵਾਲਾ ਨੇ ਹਰੀ ਸਿੰਘ ਨਲੂਆ ਦੀ ਜ਼ਿੰਦਗੀ ਨੂੰ ਦਰਸਾਇਆ ਹੈ। ਗੀਤ ਦੀ ਵੀਡੀਓ ਹਰੀ ਸਿੰਘ ਨਲੂਆ ਦੀਆਂ ਤਸਵੀਰਾਂ ਤੇ ਕੁਝ ਵੀਡੀਓਜ਼ ਨੂੰ ਜੋੜ ਕੇ ਤਿਆਰ ਕੀਤੀ ਗਈ ਹੈ। ਗੀਤ ਨੂੰ ਲਿਖਿਆ, ਗਾਇਆ ਤੇ ਕੰਪੋਜ਼ ਸਿੱਧੂ ਮੂਸੇ ਵਾਲਾ ਨੇ ਕੀਤਾ ਹੈ। ਇਸ ਦਾ ਸੰਗੀਤ ਸਨੈਪੀ ਨੇ ਦਿੱਤਾ ਹੈ। ਵਿਜ਼ੂਅਲਸ ਨਵਕਰਨ ਬਰਾੜ ਵਲੋਂ ਤਿਆਰ ਕੀਤੇ ਗਏ ਹਨ, ਜਿਸ ਨੂੰ ਸਿੱਧੂ ਮੂਸੇ ਵਾਲਾ ਦੇ ਹੀ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ।

ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦੇ ਕਤਲ ਮਗਰੋਂ ਇਹ ਉਸ ਦਾ ਦੂਜਾ ਗੀਤ ਹੈ। ਇਸ ਤੋਂ ਪੰਜ ਮਹੀਨੇ ਪਹਿਲਾਂ 23 ਜੂਨ ਨੂੰ ਸਿੱਧੂ ਮੂਸੇ ਵਾਲਾ ਦਾ ‘ਐੱਸ. ਵਾਈ. ਐੱਲ.’ ਗੀਤ ਰਿਲੀਜ਼ ਹੋਇਆ ਸੀ, ਜਿਸ ਨੂੰ ਸਰਕਾਰ ਵਲੋਂ ਭਾਰਤ ’ਚ ਬੈਨ ਕਰਵਾ ਦਿੱਤਾ ਗਿਆ ਸੀ।

Add a Comment

Your email address will not be published. Required fields are marked *