ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੇ ਪੁੱਤ ਦਾ ਚੰਡੀਗੜ੍ਹ ’ਚ ਕੀਤਾ ਗਿਆ ਸੰਸਕਾਰ

ਚੰਡੀਗੜ੍ਹ ਤੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੇ ਛੋਟੇ ਬੇਟੇ ਅਰਸ਼ ਸ਼ਰਮਾ (25 ਸਾਲ), ਜਿਨ੍ਹਾਂ ਦੀ ਬੀਤੀ ਰਾਤ ਫਗਵਾੜਾ ਨੇੜੇ ਸੜਕ ਹਾਦਸੇ ’ਚ ਮੌਤ ਹੋ ਗਈ, ਦਾ ਅੰਤਮ ਸੰਸਕਾਰ ਅੱਜ 8 ਨਵੰਬਰ ਨੂੰ ਬਾਅਦ ਦੁਪਹਿਰ 3.30 ਵਜੇ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨ ਘਾਟ ਵਿੱਚ ਕਰ ਦਿੱਤਾ ਗਿਆ। ਇਸ ਮੌਕੇ ਪੱਤਕਾਰ, ਪ੍ਰਸ਼ਾਸਨ ਦੇ ਅਧਿਕਾਰੀ, ਸਿਆਸਤਦਾਨ ਤੇ ਸਮਾਜਿਕ ਤੇ ਹੋਰ ਜਥੇਬੰਦੀਆਂ ਦੇ ਪ੍ਰਤੀਨਿਧੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਇਸ ਦੌਰਾਨ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਪੰਜਾਬੀ ਟਿ੍ਬਿਊਨ ਦੇ ਸੀਨੀਅਰ ਸਟਾਫ਼ ਰਿਪੋਰਟਰ ਦਵਿੰਦਰ ਪਾਲ ਦੇ ਛੋਟੇ ਪੁੱਤਰ ਅਰਸ਼ ਸ਼ਰਮਾ (25) ਦੀ ਮੌਤ ’ਤੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ। ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਸ੍ਰੀ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰਿ ਨੇ ਵੀ ਅਰਸ਼ ਸ਼ਰਮਾ ਦੀ ਬੇਵਕਤ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

Add a Comment

Your email address will not be published. Required fields are marked *