ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਡੇਰਾ ਪ੍ਰੇਮੀ ਦਾ ਕਤਲ

ਕੋਟਕਪੂਰਾ : ਕੋਟਕਪੂਰਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਡੇਰਾ ਪ੍ਰੇਮੀ ਪਰਦੀਪ ਦੇ ਤੌਰ ‘ਤੇ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਡੇਰਾ ਪ੍ਰੇਮੀ ਪਰਦੀਪ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।

ਮ੍ਰਿਤਕ ਪਰਦੀਪ ਬਰਗਾੜੀ ਬੇਅਦਬੀ ਮਾਮਲੇ ‘ਚ ਐੱਫ. ਆਈ. ਆਰ. ਨੰਬਰ 63 ‘ਚ ਨਾਮਜ਼ਦ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਅੱਜ ਸਵੇਰੇ ਪਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ 2 ਮੋਟਰਸਾਈਕਲਾਂ ‘ਤੇ ਸਵਾਰ ਕੁੱਝ ਲੋਕਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।ਇਸ ਘਟਨਾ ਦੌਰਾਨ ਪਰਦੀਪ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਨਮੈਨ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਇਸ ਸਾਰੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਗਈ ਹੈ।

Add a Comment

Your email address will not be published. Required fields are marked *