ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ’ਤੇ ਮੁਸਲਿਮ ਭਾਈਚਾਰੇ ਨੂੰ ਇਤਰਾਜ਼

ਲੁਧਿਆਣਾ, 9 ਨਵੰਬਰ-: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਵਾਰ’ ਉੱਤੇ ਮੁਸਲਿਮ ਭਾਈਚਾਰੇ ਵੱਲੋਂ ਇਤਰਾਜ਼ ਜਤਾਉਣ ਮਗਰੋਂ ਸ਼ਾਹੀ ਇਮਾਮ ਨੇ ਸਿੱਧੂ ਦੇ ਪਿਤਾ ਕੋਲੋਂ ਸਪੱਸ਼ਟੀਕਰਨ ਲਿਆ, ਜਿਸ ਤੋਂ ਬਾਅਦ ਇਸ ਗੀਤ ਨੂੰ ਕਲੀਨ ਚਿੱਟ ਦਿੱਤੀ ਗਈ ਹੈ। ਅੱਜ ਜਾਮਾ ਮਸਜਿਦ ਵਿੱਚ ਗੱਲਬਾਤ ਕਰਦਿਆਂ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਦੱਸਿਆ ਕਿ ਇਹ ਗੀਤ ਰਿਲੀਜ਼ ਹੋਣ ਮਗਰੋਂ ਮੁਸਲਿਮ ਭਾਈਚਾਰੇ ਨੇ ਸੋਸ਼ਲ ਮੀਡੀਆ ’ਤੇ ਸਵਾਲ ਉਠਾਏ ਸਨ ਕਿ ਇਸ ਗੀਤ ਵਿੱਚ ਮੁਹੰਮਦ ਸਾਹਿਬ ਦਾ ਜ਼ਿਕਰ ਹੈ। ਉਨ੍ਹਾਂ ਇਸ ਸਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਬਲਕੌਰ ਸਿੰਘ ਨੇ ਦੱਸਿਆ ਕਿ ਗੀਤ ਵਿੱਚ ਮੁਹੰਮਦ ਸ਼ਬਦ ਉਸ ਸਮੇਂ ਦੇ ਬਾਦਸ਼ਾਹ ਅਮੀਰ ਦੋਸਤ ਮੁਹੰਮਦ ਖਾਨ ਬਾਰੇ ਹੈ।

Add a Comment

Your email address will not be published. Required fields are marked *