ਸੈਮੀਫਾਈਨਲ ‘ਚ ਹਾਰ ਤੋਂ ਬਾਅਦ ਪਾਕਿ PM ਸ਼ਹਿਬਾਜ਼ ਸ਼ਰੀਫ਼ ਦਾ ਟਵੀਟ

ਵੀਰਵਾਰ ਨੂੰ ਇੰਗਲੈਂਡ ਖ਼ਿਲਾਫ਼ ਖੇਡੇ ਗਏ ਸੈਮੀਫਾਈਨਲ ਮੁਕਾਬਲੇ ਵਿਚ ਭਾਰਤੀ ਟੀਮ ਨੂੰ 10 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਭਾਰਤ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਪਾਕਿਸਤਾਨ ਤੇ ਇੰਗਲੈਂਡ ਵਿਚਾਲੇ ਖੇਡਿਆ ਜਾਵੇਗਾ। ਸੈਮੀਫਾਈਨਲ ਮੁਕਾਬਲੇ ਵਿਚ ਭਾਰਤੀ ਟੀਮ ਦੀ ਹੋਈ ਹਾਰ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਟਵੀਟ ਕਰ ਕੇ ਭਾਰਤੀ ਟੀਮ ‘ਤੇ ਤੰਜ ਕੱਸਿਆ ਹੈ।

ਸ਼ਹਿਬਾਜ਼ ਸ਼ਰੀਫ਼ ਨੇ ਟਵੀਟ ਵਿਚ ਲਿਖਿਆ ਹੈ ਕਿ ਇਸ ਐਤਵਾਰ 152/0 ਬਨਾਮ 170/0 ਮੁਕਾਬਲਾ ਹੋਵੇਗਾ। ਜ਼ਿਕਰਯੋਗ ਹੈ ਕਿ ਭਾਰਤ ਨੂੰ ਇੰਗਲੈਂਡ ਨੂੰ 169 ਦੌੜਾਂ ਦਾ ਟੀਚਾ ਦਿੱਤਾ ਸੀ ਜਿਸ ਦੇ ਜਵਾਬ ਵਿਚ ਇੰਗਲੈਂਡ ਨੇ 15 ਓਵਰਾਂ ਵਿਚ ਬਿਨਾਂ ਕੋਈ ਵਿਕਟ ਗਵਾਏ 170 ਦੌੜਾਂ ਬਣਾ ਕੇ ਮੁਕਾਬਲਾ ਜਿੱਤ ਲਿਆ। ਉੱਧਰ ਪਿਛਲੇ ਸਾਲ ਟੀ-20 ਵਿਸ਼ਵ ਕੱਪ ਵਿਚ ਪਾਕਿਸਤਾਨ ਨੇ ਵੀ ਭਾਰਤ ਨੂੰ ਇਸੇ ਤਰ੍ਹਾਂ ਹੀ 10 ਵਿਕਟਾਂ ਨਾਲ ਹਰਾਇਆ ਸੀ। ਉਸ ਮੁਕਾਬਲੇ ਵਿਚ ਭਾਰਤ ਨੇ 151 ਦੌੜਾਂ ਬਣਾਈਆਂ ਸਨ ਜਿਸ ਦੇ ਜਵਾਬ ਵਿਚ ਪਾਕਿਸਾਨ ਨੇ 17.5 ਓਵਰਾਂ ਵਿਚ ਬਿਨਾ ਕੋਈ ਵਿਕਟ ਗਵਾਏ 152 ਦੌੜਾਂ ਬਣਾ ਕੇ ਮੁਕਾਬਲਾ 10 ਵਿਕਟਾਂ ਨਾਲ ਜਿੱਤ ਲਿਆ ਸੀ। ਐਤਵਾਰ ਨੂੰ ਇਨ੍ਹਾਂ ਦੋਹਾਂ (ਪਾਕਿਸਤਾਨ ਤੇ ਇੰਗਲੈਂਡ) ਵਿਚਾਲੇ ਹੀ ਟੂਰਨਾਮੈਂਟ ਦਾ ਫ਼ਾਈਨਲ ਮੁਕਾਬਲਾ ਖੇਡਿਆ ਜਾ ਰਿਹਾ ਹੈ।

Add a Comment

Your email address will not be published. Required fields are marked *