ਮਰਹੂਮ ਗਾਇਕ ਸਿੱਧੂ ਮੂਸੇਵਲਾ ਦੀ ਯਾਦ ‘ਚ JJP ਹਰਿਆਣਾ ‘ਚ ਲਗਾਏਗੀ ਬੁੱਤ

ਚੰਡੀਗੜ੍ਹ – ਹਰਿਆਣਾ ਦੇ ਡੱਬਵਾਲੀ ਸਬ-ਡਿਵੀਜ਼ਨ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੁੱਤ ਲਗਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੁੱਤ ਜਨਨਾਇਕ ਜਨਤਾ ਪਾਰਟੀ ਵੱਲੋਂ ਲਗਾਇਆ ਜਾਵੇਗਾ। ਹਾਲਾਂਕਿ ਪਾਰਟੀ ਨੇ ਅਜੇ ਤੱਕ ਇਸ ਲਈ ਕਿਸੇ ਜਗ੍ਹਾ ਦੀ ਚੋਣ ਨਹੀਂ ਕੀਤੀ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਬੁੱਤ ਹਰਿਆਣਾ ਦੇ ਸਰਹੱਦ ‘ਤੇ ਪੈਂਦੇ ਪਿੰਡ ਡੱਬਵਾਲੀ ਜਾਂ ਇਸ ਦੇ ਆਲੇ-ਦੁਆਲੇ ਦੇ ਕਿਸੇ ਵੱਡੇ ਪਿੰਡ ‘ਚ ਲਗਾਇਆ ਜਾਵੇਗਾ। ਹਾਲਾਂਕਿ ਪਾਰਟੀ ਵੱਲੋਂ ਹਾਲੇ ਤੱਕ ਇਸ ਗੱਲ ਦਾ ਖ਼ੁਲਾਸਾ ਨਹੀਂ ਕੀਤਾ ਗਿਆ ਹੈ ਕਿ ਇਹ ਬੁੱਤ ਕਿੰਨਾ ਵੱਡਾ ਹੋਵੇਗਾ ਅਤੇ ਕਿਸ ਧਾਤ ਦਾ ਹੋਵੇਗਾ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਜਨਨਾਇਕ ਜਨਤਾ ਪਾਰਟੀ ਦੇ ਪ੍ਰਮੁੱਖ ਜਨਰਲ ਸਕੱਤਰ ਦਿਗਵਿਜੇ ਸਿੰਘ ਚੌਟਾਲਾ ਆਪਣੇ ਜੈਪੁਰ ਦੌਰੇ ਦੌਰਾਨ ਪ੍ਰਸਿੱਧ ਮੂਰਤੀਕਾਰ ਕੋਲ ਪਹੁੰਚੇ ਅਤੇ ਸਿੱਧੂ ਮੂਸੇਵਾਲਾ ਦਾ ਬੁੱਤ ਬਣਾਉਣ ਦੇ ਹੁਕਮ ਦਿੱਤਾ ਸੀ। ਜੈਪੁਰ ਦੇ ਮਸ਼ਹੂਰ ਮੂਰਤੀਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਚੌਧਰੀ ਦੇਵੀ ਲਾਲ ਦੀ ਮੂਰਤੀ ਬਣਾਈ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਪ੍ਰਤੀ ਦੇਸ਼ ਭਰ ਦੇ ਨੌਜਵਾਨਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਡੱਬਵਾਲੀ ‘ਚ ਉਨ੍ਹਾਂ ਦੀ ਯਾਦ ‘ਚ ਬੁੱਤ ਲਗਾਇਆ ਜਾਵੇਗਾ। ਜੇ. ਜੇ. ਪੀ. ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਮਸੀਤਾਨ ਨੇ ਕਿਹਾ ਕਿ ਦਿਗਵਿਜੇ ਚੌਟਾਲਾ ਬੁੱਤ ਨੂੰ ਲੈ ਕੇ ਜਲਦ ਹੀ ਕੋਈ ਐਲਾਨ ਕਰਨਗੇ।

ਦੱਸਣਯੋਗ ਹੈ ਕਿ ਜੇ. ਜੇ. ਪੀ. ਦੇ ਪ੍ਰਧਾਨ ਜਨਰਲ ਸਕੱਤਰ ਦਿਗਵਿਜੇ ਚੌਟਾਲਾ ਦੇ ਕਤਲ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਹੱਤਿਆ ‘ਤੇ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਪਿੰਡ ਮੂਸਾ ਪਹੁੰਚੇ ਸਨ। ਉਸ ਸਮੇਂ ਉਨ੍ਹਾਂ ਐਲਾਨ ਕੀਤਾ ਸੀ ਕਿ ਪੰਜਾਬ ਦੇ ਨਾਲ ਲੱਗਦੇ ਹਰਿਆਣਾ ਦੇ ਡੱਬਵਾਲੀ ‘ਚ ਸਿੱਧੂ ਮੂਸੇਵਾਲਾ ਦਾ ਬੁੱਤ ਲਗਾਇਆ ਜਾਵੇਗਾ। 

29 ਮਈ ਨੂੰ ਸਿੱਧੂ ਨੂੰ ਪਿੰਡ ਮੂਸੇਵਾਲਾ ਨੇੜੇ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਦੇ ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।  ਉਨ੍ਹਾਂ ‘ਤੇ ਏ.ਕੇ.-47 ਤੋਂ ਇਲਾਵਾ .30 ਬੋਰ ਅਤੇ 9 ਐੱਮ. ਐੱਮ ਪਿਸਤੌਲ ਨਾਲ ਗੋਲੀਬਾਰੀ ਕੀਤੀ ਗਈ ਸੀ।

Add a Comment

Your email address will not be published. Required fields are marked *