ਸੁਧੀਰ ਸੂਰੀ ਕਤਲ ਮਾਮਲੇ ‘ਚ ਮੁਲਜ਼ਮ ਸੰਦੀਪ ਸੰਨੀ ਦੀ ਪੇਸ਼ੀ ਅੱਜ

ਅੰਮ੍ਰਿਤਸਰ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਮਾਮਲੇ ‘ਚ ਫੜ੍ਹੇ ਗਏ ਮੁਲਜ਼ਮ ਸੰਦੀਪ ਸੰਨੀ ਨੂੰ ਅੱਜ ਦੁਬਾਰਾ ਦੁਪਹਿਰ 12 ਵਜੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਅਦਾਲਤ ਵੱਲੋਂ ਅੰਮ੍ਰਿਤਸਰ ਪੁਲਸ ਨੂੰ ਦੁਬਾਰਾ ਸੰਦੀਪ ਸੰਨੀ ਦਾ ਰਿਮਾਂਡ ਮਿਲਦਾ ਹੈ ਜਾਂ ਫਿਰ ਸੰਦੀਪ ਸੰਨੀ ਨੂੰ ਨਿਆਇਕ ਹਿਰਾਸਤ ‘ਚ ਭੇਜਿਆ ਜਾਂਦਾ ਹੈ।

ਸੁਧੀਰ ਸੂਰੀ ਦੇ ਕਤਲ ਮਾਮਲੇ ‘ਚ ਅੱਜ ਤੱਕ ਪੁਲਸ ਨੇ ਸੰਦੀਪ ਸੰਨੀ ਦਾ 10 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਸਭ ਤੋਂ ਪਹਿਲਾਂ ਅਦਾਲਤ ਨੇ ਸੰਦੀਪ ਸੰਨੀ ਨੂੰ 7 ਦਿਨਾਂ ਦੇ ਰਿਮਾਂਡ ਦੇ ਭੇਜਿਆ ਸੀ। ਇਸ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੂੰ ਸੰਦੀਪ ਸੰਨੀ ਦਾ 3 ਦਿਨਾਂ ਦਾ ਰਿਮਾਂਡ ਮਿਲਿਆ ਸੀ। ਹੁਣ ਅੱਜ ਅੰਮ੍ਰਿਤਸਰ ਪੁਲਸ ਵੱਲੋਂ ਮੁੜ ਸੰਦੀਪ ਸੰਨੀ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਪੁਲਸ ਨੇ ਅਜੇ ਤੱਕ ਮੀਡੀਆ ਸਾਹਮਣੇ ਕੁੱਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਇਹ ਸਾਡੀ ਤਫ਼ਤੀਸ਼ ਦਾ ਹਿੱਸਾ ਹੈ।

Add a Comment

Your email address will not be published. Required fields are marked *