ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਪਾਏ ਗਏ ਕੋਰੋਨਾ ਪਾਜ਼ੇਟਿਵ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਬ੍ਰਿਟੇਨ ਦੀ ਯਾਤਰਾ ਤੋਂ ਪਰਤਣ ਤੋਂ ਇਕ ਦਿਨ ਬਾਅਦ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। 71 ਸਾਲਾ ਸ਼ਾਹਬਾਜ਼ ਆਪਣੇ ਵੱਡੇ ਭਰਾ ਨਵਾਜ਼ ਸ਼ਰੀਫ ਨੂੰ ਮਿਲਣ ਲਈ ਮਿਸਰ ਵਿੱਚ COP27 ਜਲਵਾਯੂ ਸੰਮੇਲਨ ਤੋਂ ਲੰਡਨ ਦਾ ਚੱਕਰ ਕੱਟਣ ਤੋਂ ਬਾਅਦ ਸੋਮਵਾਰ ਨੂੰ ਪਾਕਿਸਤਾਨ ਪਰਤੇ। 

ਇੱਕ ਟਵੀਟ ਵਿੱਚ ਔਰੰਗਜ਼ੇਬ ਨੇ ਕਿਹਾ ਕਿ ਪ੍ਰਧਾਨ ਮੰਤਰੀ ਪਿਛਲੇ ਦੋ ਦਿਨਾਂ ਤੋਂ ਬਿਮਾਰ ਮਹਿਸੂਸ ਕਰ ਰਹੇ ਸਨ ਅਤੇ ਡਾਕਟਰ ਦੀ ਸਲਾਹ ‘ਤੇ ਮੰਗਲਵਾਰ ਨੂੰ ਕੋਵਿਡ -19 ਟੈਸਟ ਕੀਤਾ ਗਿਆ, ਜੋ ਕਿ ਪਾਜ਼ੇਟਿਵ ਆਇਆ ਹੈ। ਉਨ੍ਹਾਂ ਨੇ ਦੇਸ਼ ਅਤੇ ਪੀ.ਐੱਮ.ਐੱਲ.-ਐੱਨ ਦੇ ਵਰਕਰਾਂ ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ। ਇਹ ਤੀਜੀ ਵਾਰ ਹੈ ਜਦੋਂ ਪ੍ਰਧਾਨ ਮੰਤਰੀ ਕੋਰੋਨਾ ਨਾਲ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਪਹਿਲਾਂ ਇਸ ਸਾਲ ਦੇ ਸ਼ੁਰੂ ਵਿੱਚ ਜਨਵਰੀ ਅਤੇ ਜੂਨ 2020 ਵਿੱਚ ਕੋਵਿਡ-19 ਪਾਜ਼ੇਟਿਵ ਪਾਏ ਗਏ ਸਨ।

Add a Comment

Your email address will not be published. Required fields are marked *