ਆਸਟ੍ਰੇਲੀਆ ਦੌਰੇ ਲਈ ਭਾਰਤ ਦੀ 23 ਮੈਂਬਰੀ ਪੁਰਸ਼ ਹਾਕੀ ਟੀਮ ਦਾ ਐਲਾਨ

ਨਵੀਂ ਦਿੱਲੀ : ਤਜਰਬੇਕਾਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਆਸਟਰੇਲੀਆ ਦੇ ਆਗਾਮੀ ਦੌਰੇ ਲਈ ਭਾਰਤ ਦੀ 23 ਮੈਂਬਰੀ ਪੁਰਸ਼ ਹਾਕੀ ਟੀਮ ਦੀ ਕਪਤਾਨੀ ਕਰੇਗਾ। ਹਾਕੀ ਇੰਡੀਆ ਨੇ ਮੰਗਲਵਾਰ ਨੂੰ ਟੀਮ ਦਾ ਐਲਾਨ ਕੀਤਾ। ਭਾਰਤੀ ਟੀਮ ਐਡੀਲੇਡ ‘ਚ 26 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਦੌਰੇ ‘ਤੇ ਪੰਜ ਮੈਚ ਖੇਡੇਗੀ, ਜੋ ਅਗਲੇ ਸਾਲ ਹੋਣ ਵਾਲੇ ਵਿਸ਼ਵ ਕੱਪ ਦੀ ਤਿਆਰੀ ਲਈ ਅਹਿਮ ਹੈ। ਐਫਆਈਐਚ ਵਿਸ਼ਵ ਕੱਪ 13 ਤੋਂ 29 ਜਨਵਰੀ ਤੱਕ ਭੁਵਨੇਸ਼ਵਰ ਅਤੇ ਰਾਉਰਕੇਲਾ ਵਿੱਚ ਖੇਡਿਆ ਜਾਵੇਗਾ। ਅਮਿਤ ਰੋਹੀਦਾਸ ਨੂੰ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ।

ਭਾਰਤੀ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਇੱਕ ਰਿਲੀਜ਼ ਵਿੱਚ ਕਿਹਾ, “ਆਗਾਮੀ ਆਸਟਰੇਲੀਆਈ ਦੌਰਾ FIH ਹਾਕੀ ਵਿਸ਼ਵ ਕੱਪ 2023 ਦੇ ਮਜ਼ਬੂਤ ਦਾਅਵੇਦਾਰਾਂ ਵਿੱਚੋਂ ਇੱਕ ਦੇ ਖਿਲਾਫ ਆਪਣੇ ਆਪ ਨੂੰ ਪਰਖਣ ਦਾ ਸੁਨਹਿਰੀ ਮੌਕਾ ਹੈ।” ਉਸ ਨੇ ਕਿਹਾ ਕਿ ਅਸੀਂ ਤਜਰਬੇਕਾਰ ਖਿਡਾਰੀਆਂ ਦੇ ਨਾਲ ਨੌਜਵਾਨਾਂ ਦੀ ਚੋਣ ਵੀ ਕੀਤੀ ਹੈ ਤਾਂ ਜੋ ਉਹ ਆਪਣੀ ਟੀਮ ਦੀ ਗਹਿਰਾਈ ਦਾ ਮੁਲਾਂਕਣ ਕਰ ਸਕੇ ।

ਫਾਰਵਰਡ ਲਾਈਨ ‘ਚ ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਅਭਿਸ਼ੇਕ ਅਤੇ ਸੁਖਜੀਤ ਸਿੰਘ ਹੋਣਗੇ ਜਦਕਿ ਮਿਡਲ ਆਰਡਰ ‘ਚ ਗੁਰਜੰਟ ਸਿੰਘ, ਅਕਾਸ਼ਦੀਪ ਸਿੰਘ, ਮੁਹੰਮਦ ਰਹੀਲ ਮੌਸੀਨ, ਰਾਜਕੁਮਾਰ ਪਾਲ, ਨੀਲਾਕਾਂਤਾ ਸ਼ਰਮਾ, ਸ਼ਮਸ਼ੇਰ ਸਿੰਘ, ਹਾਰਦਿਕ ਸਿੰਘ, ਮਨਪ੍ਰੀਤ ਸਿੰਘ ਅਤੇ ਸੁਮਿਤ ਹੋਣਗੇ। ਡਿਫੈਂਸ ‘ਚ ਵਰੁਣ ਕੁਮਾਰ, ਜਰਮਨਪ੍ਰੀਤ ਸਿੰਘ, ਸੁਰੇਂਦਰ ਕੁਮਾਰ, ਹਰਮਨਪ੍ਰੀਤ ਸਿੰਘ, ਅਮਿਤ ਰੋਹੀਦਾਸ, ਜੁਗਰਾਜ ਸਿੰਘ, ਮਨਦੀਪ ਮੋਰ ਅਤੇ ਨੀਲਮ ਸੰਜੀਪ ਸੈਸ ਹੋਣਗੇ। ਐਫਆਈਐਚ ਪ੍ਰੋ ਲੀਗ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਹਾਲ ਹੀ ਵਿੱਚ ਦੋਹਰੀ ਜਿੱਤ ਵਿੱਚ ਹਰਮਨਪ੍ਰੀਤ ਟੀਮ ਦੀ ਕਪਤਾਨ ਸੀ। ਸਪੇਨ ਖਿਲਾਫ ਮੈਚ 1-1 ਨਾਲ ਬਰਾਬਰ ਰਿਹਾ।

Add a Comment

Your email address will not be published. Required fields are marked *