ਰੋਮ ਦੇ ਸ਼ਹਿਰ ਵਿਲੇਂਤਰੀ ਵਿਖੇ 20 ਨਵੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ

ਰੋਮ/ਇਟਲੀ : ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਜਿਨ੍ਹਾਂ ਦਾ 553ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਭਰ ਵਿੱਚ ਬੀਤੇ ਦਿਨੀਂ ਸਿੱਖ ਸੰਗਤ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ। ਉਥੇ ਇਟਲੀ ਦੀ ਰਾਜਧਾਨੀ ਰੋਮ ਦੇ ਸ਼ਹਿਰ ਵਿਲੇਂਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵੱਲੋਂ ਸਮੂਹ ਸੰਗਤਾਂ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ 20 ਨਵੰਬਰ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਸੇਵਾਦਾਰ ਭਾਈ ਸੁਰਿੰਦਰ ਸਿੰਘ ਜੀ ਨੇ ਦੱਸਿਆ ਕਿ ਐਤਵਾਰ ਸਵੇਰੇ 10:30 ਵਜੇਂ ਇਲਾਹੀ ਬਾਣੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਗੁਰਬਾਣੀ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਮੌਕੇ ਵਿਸ਼ੇਸ਼ ਤੌਰ ਭਾਈ ਸਤਪਾਲ ਸਿੰਘ ਗਰਚਾ, ਭਾਈ ਸਰਬਜੀਤ ਸਿੰਘ ਮਾਣਕਪੁਰੀ ਅਤੇ ਭਾਈ ਗੁਰਮੀਤ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਕੀਤੀ ਹੈ ਕਿ ਸਮੂਹ ਸੰਗਤਾਂ ਨੇ ਇਸ ਗੁਰਮਤਿ ਸਮਾਗਮ ਵਿੱਚ ਹੁੰਮ ਹੁਮਾ ਪਹੁੰਚਣ ਅਤੇ ਗੁਰਬਾਣੀ ਸਰਵਣ ਕਰਕੇ ਜੀਵਨ ਸਫ਼ਲਾ ਕਰੋ ਜੀ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

Add a Comment

Your email address will not be published. Required fields are marked *