ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ, ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਮੋਹਾਲੀ : ਵਿਜੀਲੈਂਸ ਦੇ ਏ. ਆਈ. ਜੀ. ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮੁਲਜ਼ਮ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਸਾਬਕਾ ਮੰਤਰੀ ਦੇ ਵਕੀਲ ਵਲੋਂ ਦਾਇਰ ਜ਼ਮਾਨਤ ਪਟੀਸ਼ਨ ’ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਨੂੰ ਖਾਰਜ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ 600 ਕਰੋੜ ਰੁਪਏ ਦੇ ਘਪਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ‘ਚ ਮਦਦ ਕਰਨ ਬਦਲੇ ਵਿਜੀਲੈਂਸ ਅਧਿਕਾਰੀ, ਜਿਸ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਦੇ ਹੋਏ 50 ਲੱਖ ਰੁਪਏ ਦੀ ਰਿਸ਼ਵਤ ਦਿੱਤੀ ਜਾ ਰਹੀ ਸੀ, ਉਸ ਨੇ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਸੀ। ਇਸ ਦੇ ਆਧਾਰ ’ਤੇ ਵਿਜੀਲੈਂਸ ਟੀਮ ਨੇ ਉਕਤ ਮੁਲਜ਼ਮ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਰਾਸ਼ੀ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਸੀ।

Add a Comment

Your email address will not be published. Required fields are marked *