ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਬਿੱਟੂ ਤੇ ਵੜਿੰਗ ਵੀ ਸ਼ਾਮਲ
November 17, 2022
ਨਵੀਂ ਦਿੱਲੀ: ਦਿੱਲੀ ਨਿਗਮ ਚੋਣਾਂ ਦੌਰਾਨ ਕਾਂਗਰਸ ਵੱਲੋਂ ਪ੍ਰਚਾਰ ਕਰਨ ਵਾਲੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਸਾਰੇ 250 ਨਿਗਮ ਵਾਰਡਾਂ ਉੱਪਰ ਚੋਣ ਲੜ ਰਹੀ ਹੈ। ਪੰਜਾਬ ਦੇ ਆਗੂਆਂ ਦੀ ਡਿਊਟੀ ਉਨ੍ਹਾਂ ਵਾਰਡਾਂ ਵਿੱਚ ਲਗਾਈ ਗਈ ਹੈ, ਜਿੱਥੇ ਪੰਜਾਬੀਆਂ ਦੀ ਵਸੋਂ ਜ਼ਿਆਦਾ ਹੈ।