ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ ਦਿਹਾਂਤ

ਜਲੰਧਰ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮਵਰ ਗਾਇਕ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ ਅੰਤਿਮ ਸੰਸਕਾਰ ਅੱਜ

ਫਗਵਾੜਾ ਦੇ ਬੰਗਾ ਰੋਡ ਸਥਿਤ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ। ਇਸ ਦੌਰਾਨ ਨਛੱਤਰ ਗਿੱਲ ਤੇ ਪੁੱਤਰ ਮਨਵੀਰ ਸਿੰਘ ਭੁੱਬਾਂ ਮਾਰ ਕੇ ਰੋ ਪਏ। ਦੱਸਿਆ ਜਾ ਰਿਹਾ ਹੈ ਕਿ ਦਲਵਿੰਦਰ ਕੌਰ ਕੈਂਸਰ ਪੀੜਤ ਸਨ। ਉਨ੍ਹਾਂ ਦੀ ਹਾਲਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਗਈ ਸੀ।  ਦੱਸ ਦਈਏ ਕਿ ਨਛੱਤਰ ਗਿੱਲ ਦੀ ਪਤਨੀ ਦਾ ਬੀਤੀ ਸ਼ਾਮ ਦਿਹਾਂਤ ਹੋ ਗਿਆ ਸੀ। ਦਲਵਿੰਦਰ ਕੌਰ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸਨ।

ਉਹ ਕੈਨੇਡਾ ਦੇ ਸ਼ਹਿਰ ਸਰੀ ਦੇ ਵਸਨੀਕ ਸਨ ਅਤੇ ਇਸ ਸਮੇਂ ਆਪਣੇ ਪੁੱਤਰ ਅਤੇ ਧੀ ਦੇ ਵਿਆਹ ਸਬੰਧੀ ਫਗਵਾੜਾ ਵਿਖੇ ਆਪਣੀ ਰਿਹਾਇਸ਼ ‘ਤੇ ਪਰਿਵਾਰ ਸਮੇਤ ਆਏ ਹੋਏ ਸਨ। 

Add a Comment

Your email address will not be published. Required fields are marked *