ਅੰਮ੍ਰਿਤਸਰ ’ਚ ਅੱਤਵਾਦੀ ਨੈੱਟਵਰਕ ਦਾ ਪਰਦਾਫ਼ਾਸ਼: 2 ਮੁਲਜ਼ਮ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ — ਅੰਮ੍ਰਿਤਸਰ ਵਿਖੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਅੰਮ੍ਰਿਤਸਰ ਦੀ ਪੁਲਸ ਨੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹੈ, ਜੋਕਿ ਪੰਜਾਬ ’ਚ ਵੱਡੀ ਵਾਰਦਾਤ  ਨੂੰ ਅੰਜਾਮ ਦੇਣ ਦੀ ਫਿਰਾਕ ’ਚ ਸਨ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 3 ਹੈਂਡ ਗ੍ਰਨੇਡ ਅਤੇ ਇਕ ਲੱਖ ਦੀ ਨਕਦੀ ਬਰਾਮਦ ਕੀਤੀ ਗਈ ਹੈ। ਮੁਲਜ਼ਮ ਮਕਬੂਲਪੁਰਾ ਇਲਾਕੇ ਵੱਲ ਜਾ ਰਹੇ ਸਨ। ਪੁਲਸ ਵੱਲੋਂ ਮੁਲਜ਼ਮਾਂ ਦੀ ਕਾਰ ਵੀ ਜ਼ਬਤ ਕੀਤੀ ਗਈ ਹੈ। ਇਸ ਖ਼ਬਰ ਸਬੰਧੀ ਪੁਲਸ ਵੱਲੋਂ ਜਲਦੀ ਹੀ ਪ੍ਰੈੱਸ ਕਾਨਫ਼ਰੰਸ ਕਰਕੇ ਵੱਡੇ ਖ਼ੁਲਾਸੇ ਕਰ ਸਕਦੀ ਹੈ। 

Add a Comment

Your email address will not be published. Required fields are marked *