ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਲਿਆ ਜਾ ਸਕਦੈ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ ਨਵੀਂ ਪੈਨਸ਼ਨ ਸਕੀਮ ਨੂੰ ਸਾਲ 2004 ‘ਚ ਲਾਗੂ ਕੀਤਾ ਗਿਆ ਹੈ, ਜਦੋਂ ਕਿ ਲੰਬੇ ਸਮੇਂ ਤੋਂ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਸੂਬੇ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਫ਼ਾਇਦਾ ਹੋਵੇਗਾ। ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਦੇਸ਼ ਦੇ ਹੋਰ ਕਈ ਸੂਬਿਆਂ ‘ਚ ਵੀ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੀ ਮੰਗ ਉੱਠ ਰਹੀ ਹੈ।

Add a Comment

Your email address will not be published. Required fields are marked *