ਏਸ਼ੀਅਨ ਟੇਬਲ ਟੈਨਿਸ ਦੇ ਸੈਮੀਫਾਈਨਲ ‘ਚ ਪਹੁੰਚਣ ਵਾਲੀ ਪਹਿਲੀ ਭਾਰਤੀ ਬਣੀ ਮਨਿਕਾ

ਬੈਂਕਾਕ – ਸਟਾਰ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਸ਼ੁੱਕਰਵਾਰ ਨੂੰ ਇੱਥੇ ਏਸ਼ੀਆ ਕੱਪ ਟੇਬਲ ਟੈਨਿਸ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ। ਉਨ੍ਹਾਂ ਨੇ ਕੁਆਰਟਰ ਫਾਈਨਲ ਵਿੱਚ ਚੀਨੀ ਤਾਈਪੇ ਦੀ ਆਪਣੇ ਤੋਂ ਬਿਹਤਰ ਰੈਂਕਿੰਗ ਦੀ ਚੇਨ ਹਸੂ ਯੂ ਨੂੰ 4-3 ਨਾਲ ਹਰਾਇਆ।

ਵਿਸ਼ਵ ਰੈਂਕਿੰਗ ਵਿਚ 44ਵੇਂ ਨੰਬਰ ਦੀ ਖਿਡਾਰਨ ਮਨਿਕਾ ਨੇ ਮਹਿਲਾ ਸਿੰਗਲਜ਼ ਦੇ ਇੱਕ ਸਖ਼ਤ ਮੁਕਾਬਲੇ ਵਿੱਚ ਵਿਸ਼ਵ ਦੀ 23ਵੇਂ ਨੰਬਰ ਦੀ ਖਿਡਾਰਨ ਚੇਨ ਨੂੰ 6-11, 11-6, 11-5, 11-7, 8-11, 9-11, 11-9 ਨਾਲ ਹਰਾਇਆ। ਇਸ ਭਾਰਤੀ ਖਿਡਾਰਨ ਨੇ ਇਸ ਤੋਂ ਪਹਿਲਾਂ ਚੀਨ ਦੀ ਵਿਸ਼ਵ ਦੀ ਸੱਤਵੇਂ ਨੰਬਰ ਦੀ ਖਿਡਾਰਨ ਚੇਨ ਜਿੰਗਟੋਂਗ ਨੂੰ ਉਲਟਫੇਰ ਦਾ ਸ਼ਿਕਾਰ ਬਣਾਇਆ ਸੀ। ਮਨਿਕਾ ਸੈਮੀਫਾਈਨਲ ‘ਚ ਕੋਰੀਆ ਦੀ ਜਿਓਨ ਜੇਹੀ ਅਤੇ ਜਾਪਾਨ ਦੀ ਮੀਮਾ ਇਟੋ ਵਿਚਾਲੇ ਹੋਣ ਵਾਲੇ ਮੈਚ ਦੀ ਜੇਤੂ ਨਾਲ ਭਿੜੇਗੀ।

Add a Comment

Your email address will not be published. Required fields are marked *