ਸ਼੍ਰੀਲੰਕਾ ਪੁਲਸ ਨੇ ਸਰਕਾਰ ਵਿਰੋਧੀ ਪ੍ਰਦਰਸ਼ਨ ਸ਼ੁਰੂ ਕਰਨ ਦੇ ਦੋਸ਼ਾਂ ‘ਚ ਪੰਜ ਲੋਕਾਂ ਨੂੰ ਕੀਤਾ ਗ੍ਰਿਫਤਾਰ

ਕੋਲੰਬੋ-ਸ਼੍ਰੀਲੰਕਾ ‘ਚ ਵੀਰਵਾਰ ਨੂੰ ਇਕ ਵਾਰ ਫਿਰ ਸਰਕਾਰ ਵਿਰੋਧੀ ਪ੍ਰਦਰਸ਼ਨ ਸ਼ੁਰੂ ਹੋ ਗਏ ਅਤੇ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਵਾਛੜਾਂ ਅਤੇ ਹੰਝੂ ਗੈਸ ਦੇ ਗੋਲੇ ਛੱਡੇ ਹਨ। ਇਸ ਦੇ ਨਾਲ ਹੀ ਇਕ ਵਿਦਿਆਰਥੀ ਸੰਗਠਨ ਦੇ ਪੰਜ ਮੈਂਬਰਾਂ ਨੂੰ ਸਰਕਾਰ ਵਿਰੋਧੀ ਪ੍ਰਦਰਸ਼ਨ ਦੇ ਦੋਸ਼ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਨਵੇਂ ਪ੍ਰਦਰਸ਼ਨ ਦੇਸ਼ ‘ਚ ਐਮਰਜੈਂਸੀ ਦੀ ਮਿਆਦ ਖਤਮ ਹੋਣ ਦੇ ਤੁਰੰਤ ਬਾਅਦ ਸ਼ੁਰੂ ਹੋ ਗਏ।

ਸ਼੍ਰੀਲੰਕਾ ਬੇਮਿਸਾਲ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਦੇਸ਼ ‘ਚ ਈਂਧਨ ਅਤੇ ਹੋਰ ਜ਼ਰੂਰੀ ਵਸਤਾਂ ਦੀ ਭਾਰੀ ਕਮੀ ਹੋ ਗਈ ਹੈ। ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੇ ਜੁਲਾਈ ‘ਚ ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਤੋਂ ਬਰ ਚਲੇ ਜਾਣ ਅਤੇ ਵੱਡੇ ਪੱਧਰ ‘ਤੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਤੋਂ ਬਾਅਦ ਐਮਰਜੈਂਸੀ ਦਾ ਐਲਾਨ ਕੀਤਾ ਸੀ। ਉਨ੍ਹਾਂ ਵੱਲੋਂ ਲਾਗੂ ਐਮਰਜੈਂਸੀ ਦੀ ਮਿਆਦ ਬੁੱਧਵਾਰ ਅੱਧੀ ਰਾਤ ਨੂੰ ਖਤਮ ਹੋ ਗਈ।

ਵਿਕਰਮਸਿੰਘੇ ਨੇ ਕਿਹਾ ਕਿ ਉਹ ਐਮਰਜੈਂਸੀ ਨੂੰ ਅੱਗੇ ਨਹੀਂ ਵਧਾਉਣਗੇ ਕਿਉਂਕਿ ਦੇਸ਼ ‘ਚ ਸਥਿਤੀ ਸਥਿਰ ਹੋ ਰਹੀ ਹੈ ਅਤੇ ਵਿਰੋਧ ਪ੍ਰਦਰਸ਼ਨ ਘੱਟ ਹੋ ਗਏ ਹਨ। ਇੰਟਰ ਯੂਨੀਵਰਸਿਟੀ ਸਟੂਡੈਂਟ ਫੈਡਰੇਸ਼ਨ ਨਾਮਕ ਵਿਦਿਆਰਥੀ ਸੰਗਠਨ ਦੇ ਮੈਂਬਰਾਂ ਨੇ ਵੀਰਵਾਰ ਨੂੰ ਕੋਲੰਬੋ ‘ਚ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਪੁਲਸ ਨੇ ਸੰਗਠਨ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ।

Add a Comment

Your email address will not be published. Required fields are marked *