ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਕਰਨ ਦਾ ਫ਼ੈਸਲਾ

ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਤਿੰਨ ਟੀ20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਮਾਊਂਟ ਮੌਂਗਾਨੁਈ ਦੇ ਬੇ ਓਵਲ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ। ਦੂਜੇ ਮੈਚ ‘ਚ ਵੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਮਤਲਬ ਇਹ ਮੈਚ ਰੱਦ ਵੀ ਹੋ ਸਕਦਾ ਹੈ। ਦੱਸ ਦੇਈਏ ਕਿ ਨਿਊਜ਼ੀਲੈਂਡ ਨੇ ਇਸ ਸੀਰੀਜ਼ ਲਈ ਲਗਭਗ ਉਹੀ ਟੀਮ ਉਤਾਰੀ ਹੈ ਜੋ ਟੀ-20 ਵਿਸ਼ਵ ਕੱਪ 2022 ‘ਚ ਨਜ਼ਰ ਆਈ ਸੀ, ਜਿੱਥੇ ਟ੍ਰੇਂਟ ਬੋਲਟ ਨੂੰ ਆਰਾਮ ਦਿੱਤਾ ਗਿਆ ਹੈ। ਦੂਜੇ ਪਾਸੇ ਭਾਰਤੀ ਟੀਮ ‘ਚ ਕੋਚਿੰਗ ਸਟਾਫ਼ ਵੱਲੋਂ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ। ਟੀਮ ਇੰਡੀਆ ਦੀ ਕਮਾਨ ਹਾਰਦਿਕ ਪੰਡਯਾ ਦੇ ਹੱਥਾਂ ‘ਚ ਹੈ ਅਤੇ ਵੀਵੀਐਸ ਲਕਸ਼ਮਣ ਕੋਚ ਦੀ ਭੂਮਿਕਾ ‘ਚ ਹਨ।

ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਕੁੱਲ 20 ਟੀ20 ਮੈਚ ਖੇਡੇ ਗਏ ਹਨ ਜਿਸ ‘ਚ 11 ਵਾਰ ਭਾਰਤੀ ਟੀਮ ਜੇਤੂ ਰਹੀ ਹੈ ਜਦਕਿ ਨਿਊਜ਼ੀਲੈਂਡ ਨੇ 9 ਵਾਰ ਬਾਜ਼ੀ ਮਾਰੀ ਹੈ।

ਮਾਊਂਟ ਮੋਂਗਨਾਈ ਦੀ ਵਿਕਟ ਬੱਲੇਬਾਜ਼ੀ ਲਈ ਮਦਦਗਾਰ ਰਹੀ ਹੈ। ਇੱਥੇ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਦਾ ਔਸਤ ਸਕੋਰ 199 ਰਿਹਾ। ਅਜਿਹੇ ‘ਚ ਇਸ ਵਾਰ ਵੀ ਇੱਥੇ ਭਾਰੀ ਬਾਰਿਸ਼ ਹੋਣ ਵਾਲੀ ਹੈ। ਇੱਥੇ ਤੇਜ਼ ਗੇਂਦਬਾਜ਼ਾਂ ਨੂੰ ਬਹੁਤ ਮਾਰ ਪੈਂਦੀ ਹੈ। ਇੱਥੇ ਤੇਜ਼ ਗੇਂਦਬਾਜ਼ਾਂ ਦੀ ਇਕਾਨਮੀ ਰੇਟ 9.65 ਹੈ। ਸਪਿਨਰ ਇੱਥੇ ਕੁਝ ਪ੍ਰਭਾਵਸ਼ਾਲੀ ਸਾਬਤ ਹੋ ਸਕਦੇ ਹਨ। ਇੱਥੇ ਸਪਿਨਰਾਂ ਦੀ ਇਕੋਨਾਮੀ ਰੇਟ 8.05 ਰਹੀ ਹੈ। ਇੱਥੇ ਹੁਣ ਤੱਕ ਹੋਏ ਸਾਰੇ ਮੈਚਾਂ ‘ਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਹੀ ਜਿੱਤ ਸਕੀ ਹੈ।

Add a Comment

Your email address will not be published. Required fields are marked *