ਇੰਗਲੈਂਡ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ

ਅਜਨਾਲਾ –ਸਰਹੱਦੀ ਪਿੰਡ ਬਿਕਰਾਉਰ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿਖੇ ਭੇਤਭਰੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੇ ਪਿਤਾ ਸਬ-ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਪੁੱਤਰ ਬਿਕਰਮਜੀਤ ਸਿੰਘ ਬੀਤੀ 15 ਨਵੰਬਰ ਨੂੰ ਆਪਣੀ 3 ਸਾਲਾ ਬੱਚੀ ਸਮੇਤ ਇੰਗਲੈਂਡ ਗਿਆ ਸੀ ਕਿਉਂਕਿ ਉਸ ਦੀ ਪਤਨੀ ਕਿਰਨਦੀਪ ਕੌਰ ਪੜ੍ਹਾਈ ਲਈ ਤਕਰੀਬਨ 2 ਮਹੀਨੇ ਪਹਿਲਾਂ ਤੋਂ ਹੀ ਇੰਗਲੈਂਡ ਗਈ ਹੋਈ ਸੀ।

ਇੰਗਲੈਂਡ ਦੇ ਸਮੇਂ ਮੁਤਾਬਕ ਬੀਤੀ ਰਾਤ ਬਿਕਰਮਜੀਤ ਸਿੰਘ ਅਚਾਨਕ ਘਰੋਂ ਗਿਆ ਪਰ ਸਵੇਰ ਤੱਕ ਘਰ ਵਾਪਸ ਨਹੀਂ ਆਇਆ, ਜਿਸ ਤੋਂ ਬਾਅਦ ਅਚਾਨਕ ਭੇਤਭਰੀ ਹਾਲਤ ਵਿਚ ਉਸ ਦੀ ਲਾਸ਼ ਮਿਲੀ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤਕ ਬਿਕਰਮਜੀਤ ਸਿੰਘ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਜਿਸ ਸਬੰਧੀ ਇੰਗਲੈਂਡ ਪੁਲਸ ਵੱਲੋਂ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।

Add a Comment

Your email address will not be published. Required fields are marked *