ਅੱਜ ਭਾਰਤ ਜੋੜੋ ਯਾਤਰਾ ’ਚ ਸ਼ਾਮਲ ਹੋਵੇਗੀ ਪ੍ਰਿਯੰਕਾ ਗਾਂਧੀ
November 23, 2022
![](http://mehakewattan.com/wp-content/uploads/2022/11/2022_11largeimg_1880125140.jpg)
ਨਵੀਂ ਦਿੱਲੀ:ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਭਲਕੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ਵਿੱਚ ‘ਭਾਰਤ ਜੋੜੋ ਯਾਤਰਾ’ ਵਿੱਚ ਸ਼ਾਮਲ ਹੋਵੇਗੀ। ਪਾਰਟੀ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਪ੍ਰਿਯੰਕਾ ਗਾਂਧੀ ਪਹਿਲੀ ਵਾਰ ਯਾਤਰਾ ਵਿੱਚ ਸ਼ਾਮਲ ਹੋਵੇਗੀ। ਯਾਤਰਾ ਲਈ ਅੱਜ ਆਰਾਮ ਦਾ ਦਿਨ ਸੀ।