ਮੋਹਾਲੀ ‘ਚ ਰੱਦ ਕੀਤੇ ਗਏ 32 ਅਸਲਾ ਲਾਇਸੈਂਸ

ਮੋਹਾਲੀ : ਪੰਜਾਬ ‘ਚ ਹਥਿਆਰ ਰੱਖਣ ਦੇ ਸ਼ੌਕੀਨਾਂ ਨੂੰ ਹੁਣ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਪੰਜਾਬ ਸਰਕਾਰ ਇਸ ‘ਤੇ ਸਖ਼ਤ ਹੋ ਗਈ ਹੈ। ਇਸ ਦੇ ਮੱਦੇਨਜ਼ਰ ਮੋਹਾਲੀ ਪੁਲਸ ਨੇ 32 ਵਿਅਕਤੀਆਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਡੀ. ਐੱਸ. ਪੀ. ਸਿਟੀ-2 ਹਰਸਿਮਰਤ ਸਿੰਘ ਬੱਲ ਨੇ ਦੱਸਿਆ ਕਿ ਇਹ ਕਾਰਵਾਈ ਉਨ੍ਹਾਂ ਦੇ ਅਧਿਕਾਰ ਖੇਤਰ ‘ਚ ਕੀਤੀ ਗਈ ਹੈ, ਜੋ ਭਵਿੱਖ ‘ਚ ਵੀ ਜਾਰੀ ਰਹੇਗੀ। ਡੀ. ਐੱਸ. ਪੀ. ਫੋਰਸ ਨੇ ਦੱਸਿਆ ਕਿ ਨਵੀਆਂ ਹਦਾਇਤਾਂ ਅਨੁਸਾਰ ਅਸਲਾ ਲਾਇਸੈਂਸ ਦੀ ਸਮੀਖਿਆ ਕੀਤੀ ਜਾਵੇਗੀ। ਹਥਿਆਰਾਂ ਦੇ ਸ਼ੌਕੀਨਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ।

ਹੁਣ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਵੀ ਪਾਬੰਦੀ ਹੋਵੇਗੀ ਅਤੇ ਜਸ਼ਨ ਮਨਾਉਂਦੇ ਸਮੇਂ ਗੋਲੀ ਚਲਾਉਣ ’ਤੇ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ। ਇਹ ਹਦਾਇਤਾਂ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਨ। ਇੰਨਾ ਹੀ ਨਹੀਂ ਜਨਤਕ ਇਕੱਠ ‘ਚ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਹਥਿਆਰਾਂ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਵੀ ਪਾਬੰਦੀ ਲਗਾਈ ਗਈ ਹੈ।

ਇਸ ਤੋਂ ਇਲਾਵਾ ਹਥਿਆਰਾਂ ਸਬੰਧੀ ਵੱਖ-ਵੱਖ ਖੇਤਰਾਂ ‘ਚ ਚੈਕਿੰਗ ਕੀਤੀ ਜਾਵੇਗੀ। ਫਿਲਹਾਲ ਨਵੇਂ ਲਾਇਸੈਂਸ ਜਾਰੀ ਨਹੀਂ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਵਲੋਂ ਪੜਤਾਲ ਉਪਰੰਤ ਹੀ ਲਾਇਸੈਂਸ ਜਾਰੀ ਕੀਤੇ ਜਾਣਗੇ। ਕਿਸੇ ਵੀ ਭਾਈਚਾਰੇ ਦੇ ਖ਼ਿਲਾਫ਼ ਬੋਲਣ ’ਤੇ ਵੀ ਕਾਰਵਾਈ ਕੀਤੀ ਜਾਵੇਗੀ। ਗੌਰਤਲਬ ਹੈ ਕਿ ਸਰਕਾਰ ਫਿਲਹਾਲ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ।

Add a Comment

Your email address will not be published. Required fields are marked *