ਗੰਨ ਕਲਚਰ ਵਿਰੁੱਧ ਪ੍ਰਸ਼ਾਸਨ ਸਖ਼ਤ, ਪ੍ਰਧਾਨ ਮੰਤਰੀ ਬਾਜੇਕੇ ਖ਼ਿਲਾਫ FIR ਦਰਜ

ਮੋਗਾ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੁਲਸ ਨੇ ਗੰਨ ਕਲਚਰ ਵਿਰੁੱਧ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਮੋਗਾ ਪੁਲਸ ਨੇ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਹੈ। ਜਾਣਕਾਰੀ ਮੁਤਾਬਕ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਸਲੇ ਨਾਲ ਫ਼ੋਟੋ ਪਾਈ ਸੀ। ਇਸ ‘ਤੇ ਕਾਰਵਾਈ ਕਰਦਿਆਂ ਥਾਣਾ ਧਰਮਕੋਟ ਵਿਚ ਬਾਜੇਕੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਗਵੰਤ ਸਿੰਘ ਉਰਫ਼ ਬਾਜੇਕੇ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦਾ ਹੈ। ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਫ਼ੋਟੋ ਪਾਉਣ ਤੋਂ ਬਾਅਦ ਉਸ ਖ਼ਿਲਾਫ਼ ਧਰਮਕੋਟ ਥਾਣੇ ਵਿਚ ਆਈ. ਪੀ. ਸੀ. ਦੀ ਧਾਰਾ 188 ਤਹਿਤ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

Add a Comment

Your email address will not be published. Required fields are marked *