ਰਾਘਵ ਚੱਢਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ ਖ਼ਿਲਾਫ਼ ਹਾਈਕੋਰਟ ’ਚ ਮੁੜ ਪਟੀਸ਼ਨ ਦਾਇਰ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਗਠਿਤ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਰਾਘਵ ਚੱਢਾ ਦੀ ਨਿਯੁਕਤੀ ਸਬੰਧੀ ਐਡਵੋਕੇਟ ਜਗਮੋਹਨ ਭੱਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਉਕਤ ਨਿਯੁਕਤੀ ਨੂੰ ਗੈਰ-ਸੰਵਿਧਾਨਕ ਦੱਸਦਿਆਂ ਰੱਦ ਕਰਨ ਦੀ ਮੰਗ ਕੀਤੀ ਸੀ। ਇਸ ਸਬੰਧ ‘ਚ ਪਟੀਸ਼ਨਰ ਨੂੰ ਸਰਕਾਰ ਵਲੋਂ ਭੇਜੇ ਗਏ ਦਸਤਾਵੇਜ਼ਾਂ ’ਤੇ ਸਵਾਲ ਚੁੱਕਦੇ ਹੋਏ ਪਟੀਸ਼ਨਰ ਨੇ ਵੀਰਵਾਰ ਨੂੰ ਇਕ ਵਾਰ ਫਿਰ ਹਾਈਕੋਰਟ ‘ਚ ਅਰਜ਼ੀ ਦਾਇਰ ਕੀਤੀ ਹੈ।

ਅਦਾਲਤ ਨੇ ਪਟੀਸ਼ਨਰ ਨੂੰ ਉਲੰਘਣਾ ਪਟੀਸ਼ਨ ਦਾਇਰ ਕਰਨ ਦੀ ਛੋਟ ਦਿੰਦੇ ਹੋਏ ਕੇਸ ਦਾ ਨਿਪਟਾਰਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਕਿਹਾ ਸੀ ਕਿ ਜੇਕਰ ਪਟੀਸ਼ਨਰ ਨੂੰ ਪ੍ਰਤੀਨਿਧਤਾ ’ਤੇ ਤਸੱਲੀਬਖਸ਼ ਜਵਾਬ ਨਹੀਂ ਮਿਲਦਾ ਹੈ ਤਾਂ ਉਹ ਦੁਬਾਰਾ ਹਾਈਕੋਰਟ ਆ ਸਕਦਾ ਹੈ। ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਦੱਸਿਆ ਕਿ ਪੰਜਾਬ ਸਰਕਾਰ ਜਾਂ ਹੋਰ ਪ੍ਰਤੀਵਾਦੀਆਂ ਵਲੋਂ ਕੋਈ ਜਵਾਬ ਨਹੀਂ ਆਇਆ। ਇਸ ਤੋਂ ਬਾਅਦ ਪਟੀਸ਼ਨਰ ਨੇ ਮੁੜ ਹਾਈਕੋਰਟ ‘ਚ ਅਰਜ਼ੀ ਦਾਇਰ ਕਰ ਕੇ ਅਦਾਲਤ ਤੋਂ ਇਸ ਸਬੰਧੀ ਨਵੇਂ ਸਿਰਿਓਂ ਹੁਕਮ ਜਾਰੀ ਕਰਨ ਦੀ ਮੰਗ ਕੀਤੀ ਹੈ।

Add a Comment

Your email address will not be published. Required fields are marked *