ਅੰਮ੍ਰਿਤਸਰ ‘ਚ ਹਥਿਆਰਾਂ ਦੀ ਨੋਕ ‘ਤੇ ਲੁਟੇਰਿਆਂ ਨੇ ਲੁੱਟੀ ਫਾਰਮੇਸੀ ਦੀ ਦੁਕਾਨ
November 25, 2022
![](http://mehakewattan.com/wp-content/uploads/2022/11/2022_11image_10_00_457700706hjar-ll.jpg)
ਅੰਮ੍ਰਿਤਸਰ : ਅੰਮ੍ਰਿਤਸਰ ‘ਚ ਜੀ. ਐੱਸ. ਟੀ. ਫਾਰਮੇਸੀ ਦੀ ਦੁਕਾਨ ‘ਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਮੁਤਾਬਕ ਬੀਤੀ ਰਾਤ ਇਹ ਲੁਟੇਰੇ ਦੁਕਾਨ ਅੰਦਰ ਦਾਖ਼ਲ ਹੋਏ ਅਤੇ ਹਥਿਆਰਾਂ ਦੀ ਨੋਕ ‘ਤੇ 35 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ‘ਚ ਕੈਦ ਹੋ ਗਈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।