ਨਿਊਜ਼ੀਲੈਂਡ ਦੇ ਵਫ਼ਦ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 24 ਨਵੰਬਰ– ਨਿਊਜ਼ੀਲੈਂਡ ਤੋਂ ਆਏ ਇੱਕ ਵਫ਼ਦ ਨੇ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਦਾ ਸਨਮਾਨ ਵੀ ਕੀਤਾ ਗਿਆ। ਵਫ਼ਦ ਵਿਚ ਸਾਬਕਾ ਮੰਤਰੀ ਅਤੇ ਨਿਊਜ਼ੀਲੈਂਡ ਦੇ ਇੰਗਲੈਂਡ ਵਿੱਚ ਨਵ-ਨਿਯੁਕਤ ਸਫੀਰ ਫਿਲਗੋਫ, ਸਾਬਕਾ ਐੱਮਪੀ ਮਟ ਰੋਬਸਨ, ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਤੇ ਸੁਪਰੀਮ ਸਿੱਖ ਸੁਸਾਇਟੀ ਦੇ ਸਕੱਤਰ ਰਣਬੀਰ ਸਿੰਘ ਲਾਲੀ ਇਸ ਵਫ਼ਦ ਵਿੱਚ ਸ਼ਾਮਲ ਸਨ। ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਨੇ ਦੱਸਿਆ ਕਿ ਮਿ. ਫਿਲਗੋਫ ਅਤੇ ਮਟ ਰੋਬਸਨ ਦੇ ਨਿਊਜ਼ੀਲੈਂਡ ਵਸਦੇ ਸਿੱਖ ਭਾਈਚਾਰੇ ਨਾਲ ਗੂੜੇ ਸਬੰਧ ਹਨ ਅਤੇ ਉਹ ਸਿੱਖਾਂ ਦੇ ਹਰ ਮਸਲੇ ਨੂੰ ਹੱਲ ਕਰਵਾਉਣ ਲਈ ਸਰਗਰਮ ਹਨ। ਉਨ੍ਹਾਂ ਦੱਸਿਆ ਕਿ ਉਹ ਨਿਊਜ਼ੀਲੈਂਡ ਵੱਲੋਂ ਇੰਗਲੈਂਡ ਵਿੱਚ ਸਫੀਰ ਨਿਯੁਕਤ ਹੋਏ ਹਨ ਅਤੇ ਇਸ ਨਵੀਂ ਜ਼ਿੰਮੇਵਾਰੀ ਨੂੰ ਚੱਕਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੁੰਦੇ ਸਨ। ਮਿ. ਫਿਲਗੋਫ ਤੇ ਮਿ. ਮਟ ਰੋਬਸਨ ਨੇ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਬਹੁਤ ਪ੍ਰਭਾਵਿਤ ਹੋਏ ਹਨ।

Add a Comment

Your email address will not be published. Required fields are marked *