ਸ਼ੋਸ਼ਲ ਮੀਡੀਆ ‘ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਲਈ ਵੀਡੀਓ ਵਾਇਰਲ ਕਰਨ ਵਾਲੇ ਸਰਪੰਚ ਖਿਲਾਫ਼ ਕੇਸ ਦਰਜ

ਸੁਲਤਾਨਪੁਰ ਲੋਧੀ  –  ਸ਼ੋਸ਼ਲ ਮੀਡੀਆ ‘ਤੇ ਫੋਟੋਆਂ ਅਤੇ ਵੀਡਿਓਜ਼ ਅਪਲੋਡ ਕਰਕੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਅਤੇ ਅਸਲੇ ਦੀ ਦੁਰਵਰਤੋਂ ਕਰਨ ਵਾਲੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਹਰਵਿੰਦਰ ਸਿੰਘ ਐੱਸ. ਪੀ. ਡੀ. ਸਾਹਿਬ ਕਪੂਰਥਲਾ ਦੀ ਅਗਵਾਈ ਹੇਠ ਅਤੇ ਸ੍ਰੀ ਸੁਖਵਿੰਦਰ ਸਿੰਘ ਉਪ ਪੁਲਸ ਕਪਤਾਨ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਅਤੇ ਸਬ ਇੰਸਪੈਕਟਰ ਜਸਪਾਲ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਨਿਗਰਾਨੀ ਹੇਠ ਥਾਣਾ ਸੁਲਤਾਨਪੁਰ ਲੋਧੀ ਵਿਖੇ ਪੁਲਸ ਵੱਲੋਂ ਪਿੰਡ ਫਰੀਦ ਸਰਾਏ ਦੇ ਸਰਪੰਚ ਲਖਵੀਰ ਸਿੰਘ ਅਤੇ ਉਸ ਦੇ 2 ਹੋਰ ਦੋਸਤਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਖ਼ਾਸ ਦੀ ਇਤਲਾਹ ਮਿਲੀ ਸੀ ਕਿ ਪਿੰਡ ਫਰੀਦ ਸਰਾਏ ਦੇ ਸਰਪੰਚ ਲਖਵੀਰ ਸਿੰਘ ਵੱਲੋਂ ਸ਼ੋਸ਼ਲ ਮੀਡੀਆ ‘ਤੇ ਆਪਣੇ 2 ਹੋਰ ਦੋਸਤਾਂ ਸਮੇਤ ਲਾਇਸੈਂਸੀ ਹਥਿਆਰ ਦੀ ਦੁਰਵਰਤੋਂ ਕਰਦੇ ਹੋਇਆ ਵੀਡਿਓ ਬਣਾ ਕਿ ਮੋਬਾਇਲ ਫੋਨ ਤੋਂ ਸ਼ੋਸ਼ਲ ਮੀਡੀਆ ‘ਤੇ ਪਾਈ ਗਈ, ਜਿਸ ਕਾਰਨ ਆਮ ਪਬਲਿਕ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ। ਇਸੇ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦੇ ਹੋਇਆ ਵੀਡਿਓ ਵਿੱਚ ਮੌਜੂਦ ਸਰਪੰਚ ਲਖਵੀਰ ਸਿੰਘ ‘ਤੇ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ ਗਈ ਹੈ। ਦੌਰਾਨੇ ਤਫ਼ਤੀਸ਼ ਵੀਡਿਓ ਵਿੱਚ ਮੌਜੂਦ ਹੋਰ ਵਿਅਕਤੀਆਂ ਅਤੇ ਵਰਤੇ ਗਏ ਹਥਿਆਰ ਨੂੰ ਵੈਰੀਫਾਈ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਕਸੂਰਵਾਰ ਵਿਅਕਤੀ ਦਾ ਅਸਲਾ ਲਾਇਸੈਂਸ ਤੁਰੰਤ ਕੈਂਸਲ ਕਰਵਾਉਣ ਦੀ ਸ਼ਿਫਾਰਿਸ਼ ਸਹਿਤ ਰਿਪੋਰਟ ਮਾਨਯੋਗ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬ ਕਪੂਰਥਲਾ ਜੀ ਦੀ ਸੇਵਾ ਵਿਚ ਭੇਜੀ ਜਾਵੇਗੀ।

Add a Comment

Your email address will not be published. Required fields are marked *