ਅਨਮੋਲ ਗਗਨ ਮਾਨ ਵੱਲੋਂ ਪੰਜਾਬ ਪੈਵੇਲੀਅਨ ਦਾ ਉਦਘਾਟਨ

ਨਵੀਂ ਦਿੱਲੀ, 25 ਨਵੰਬਰ– ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ ’ਚ ਚੱਲ ਰਹੇ ਭਾਰਤ ਕੌਮਾਂਤਰੀ ਵਪਾਰ ਮੇਲੇ ਦੇ ਪੰਜਾਬ ਡੇਅ ਸਮਾਗਮ ਮੌਕੇ ਪੰਜਾਬ ਪੈਵੇਲੀਅਨ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੈਰ-ਸਪਾਟਾ ਖੇਤਰ ਨੂੰ ਵਿਕਸਤ ਕਰਨ ਲਈ ਇੱਕ ਵਿਸ਼ੇਸ਼ ਐਪ ਤਿਆਰ ਕੀਤੀ ਜਾਵੇਗੀ। ਇਸ ਨਾਲ ਟੂਰਿਜ਼ਮ ਟਰਾਂਸਪੋਰਟ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਉਤਪਾਦਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੰਜੀਦੀਗੀ ਨਾਲ ਯਤਨ ਕੀਤੇ ਜਾ ਰਹੇ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਮਾਰਕਫੈੱਡ, ਵੇਰਕਾ, ਪੀਐਸਆਈਈਸੀ, ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਸਾਇੰਸ ਤਕਨਾਲੋਜੀ ਤੇ ਵਾਤਾਵਰਨ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਟਾਲਾਂ ਦਾ ਦੌਰਾ ਕੀਤਾ। ਇਸ ਮੌਕੇ ਨੂਰਾਂ ਸਿਸਟਰਜ਼ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

Add a Comment

Your email address will not be published. Required fields are marked *