ਪਾਰਟੀ ਵਿਰੋਧੀ ਕਾਰਵਾਈਆਂ ਕਰਕੇ ਕਾਂਗਰਸ ਨੇ ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ
November 28, 2022
![](http://mehakewattan.com/wp-content/uploads/2022/11/2022_11image_23_50_581576341saggsasasasasa-ll.jpg)
ਚੰਡੀਗੜ੍ਹ : ਕਾਂਗਰਸ ਦੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਕਾਰਵਾਈ ਕਮਲਜੀਤ ਬਰਾੜ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੀਤੀ ਗਈ ਹੈ।
ਇਸ ਸਬੰਧੀ ਹਦਾਇਤਾਂ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਜਾਰੀ ਕੀਤੀਆਂ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਉਕਤ ਕਾਰਵਾਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰਨ ਦੇ ਬਦਲੇ ਕੀਤੀ ਗਈ ਹੈ।