ਅੰਮ੍ਰਿਤਸਰ ਦੇ ਪੌਸ਼ ਇਲਾਕੇ ’ਚ ਘਰ ਅੰਦਰ ਦਾਖਲ ਹੋ ਕੇ ਕੀਤਾ ਮਹਿਲਾ ਦਾ ਕਤਲ
November 30, 2022
ਅੰਮ੍ਰਿਤਸਰ : ਅੰਮ੍ਰਿਤਸਰ ਦੇ ਪੌਸ਼ ਇਲਾਕੇ ਰਣਜੀਤ ਐਵਨਿਊ ਦੇ ਸੀ ਬਲਾਕ ਵਿਚ ਤੇਜ਼ਧਾਰ ਹਥਿਆਰਾਂ ਇਕ ਔਰਤ ਦਾ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਇਸ ਵਾਰਦਾਤ ਨੂੰ ਘਰ ਦੇ ਅੰਦਰ ਦਾਖਲ ਹੋ ਕੇ ਅੰਜਾਮ ਦਿੱਤਾ ਗਿਆ ਹੈ। ਵਾਰਦਾਤ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਜਾਪ ਰਿਹਾ ਹੈ, ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਔਰਤ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਜ਼ਖਮ ਮਿਲੇ ਹਨ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਇਸ ਕਤਲ ਕਾਂਡ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਪੁਲਸ ਵਲੋਂ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਘਾਲੇ ਜਾ ਰਹੇ ਹਨ।

