ਗੰਨ ਕਲਚਰ ਦੇ ਪ੍ਰਚਾਰ ਲਈ ਅਨਮੋਲ ਗਗਨ ਮਾਨ ਖ਼ਿਲਾਫ਼ ਕੇਸ ਦਰਜ ਹੋਵੇ: ਮਜੀਠੀਆ

ਚੰਡੀਗੜ੍ਹ, 29 ਨਵੰਬਰ-: ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਥੇ ਮੰਗ ਕੀਤੀ ਹੈ ਕਿ ‘ਆਪ’ ਸਰਕਾਰ ਦੀ ਨਵੀਂ ਨੀਤੀ ਤਹਿਤ ਗੰਨ ਕਲਚਰ ਦਾ ਪ੍ਰਚਾਰ ਕਰਨ ਦੇ ਦੋਸ਼ ਹੇਠ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਭਾਵੇਂ ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਨੇ ਲੋਕਾਂ ਨੂੰ ਆਪੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਗੰਨ ਕਲਚਰ ਦੀਆਂ ਸਾਰੀਆਂ ਤਸਵੀਰਾਂ ਹਟਾਉਣ ਲਈ 72 ਘੰਟੇ ਦਾ ਸਮਾਂ ਦਿੱਤਾ ਸੀ, ਪਰ ਅਨਮੋਲ ਗਗਨ ਮਾਨ ਨੇ ਇਸ ਚਿਤਾਵਨੀ ਦੀ ਪਰਵਾਹ ਨਹੀਂ ਕੀਤੀ, ਜਿਸ ਕਾਰਨ ਮੰਤਰੀ ਖ਼ਿਲਾਫ਼ ਫੌਰੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਇਹ ਸਪੱਸ਼ਟ ਸੁਨੇਹਾ ਮਿਲਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਕਿਸੇ ਵੀ ‘ਖਾਸ ਆਦਮੀ’ ਲਈ ਕਾਨੂੰਨ ਵੱਖ ਨਹੀਂ ਹਨ। ਸ੍ਰੀ ਮਜੀਠੀਆ ਨੇ ਕਾਨੂੰਨ ਤੇ ਵਿਵਸਥਾ ਨੂੰ ਦਰੁਸਤ ਕਰਨ ਲਈ ਢੁਕਵੀਂ ਕਾਰਵਾਈ ਕਰਨ ਦੀ ਥਾਂ ਸਰਕਾਰ ਗੰਨ ਕਲਚਰ ਖ਼ਿਲਾਫ਼ ਚਲਾਈ ਮੁਹਿੰਮ ਵਰਗੀਆਂ ਵਿੱਢ ਕੇ ਨਾਬਾਲਗਾਂ ’ਤੇ ਪਰਚੇ ਦਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨੂੰ ਮਜਬੂਰ ਕਰ ਰਹੀ ਹੈ ਕਿ ਉਹ ਬੰਦੂਕਾਂ ਦੇ ਲਾਇਸੰਸ ਲੈਣ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀਆਂ ਨੂੰ 20 ਤੋਂ 30 ਹਜ਼ਾਰ ਰੁਪਏ ਦੇਣ।

Add a Comment

Your email address will not be published. Required fields are marked *