ਪਟਿਆਲਾ ਦੇ ਤੀਰਅੰਦਾਜ਼ੀ ਕੋਚ ਜੀਵਨਜੋਤ ਤੇਜਾ ਨੂੰ ਮਿਲਿਆ ਦਰੋਣਾਚਾਰਿਆ ਐਵਾਰਡ

ਪਟਿਆਲਾ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਪਟਿਆਲਾ ਦੇ ਵਸਨੀਕ ਜੀਵਨਜੋਤ ਸਿੰਘ ਤੇਜਾ ਨੂੰ ਦਰੋਣਾਚਾਰਿਆ ਐਵਾਰਡ ਪ੍ਰਦਾਨ ਕੀਤਾ। ਰਾਸ਼ਟਰਪਤੀ ਭਵਨ ਵੱਲੋਂ ਟਵੀਟਰ ‘ਤੇ ਉਨ੍ਹਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ ਸਾਂਝੀ ਕੀਤੀ ਗਈ ਹੈ। ਇਸ ਤਸਵੀਰ ਦੇ ਨਾਲ ਲਿਖਿਆ ਗਿਆ ਹੈ ਕਿ ਜੀਵਨਜੋਤ ਸਿੰਘ ਤੇਜਾ ਨੇ ਹਰਵਿੰਦਰ ਸਿੰਘ, ਰਾਜ ਕੌਰ, ਰਜਤ ਚੌਹਾਨ ਤੇ ਮੁਸਕਾਨ ਸਮੇਤ ਅਨੇਕਾਂ ਦਿੱਗਜ ਤੀਰਅੰਦਾਜ਼ ਤਿਆਰ ਕੀਤੇ ਹਨ।

ਜੀਵਨਜੋਤ ਸਿੰਘ ਤੇਜਾ ਨੂੰ ਇਹ ਸਨਮਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਸੌਂਪਿਆ ਗਿਆ ਹੈ। ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਜੀਵਨਜੋਤ ਤੇਜਾ ਨੂੰ ਤੀਰਅੰਦਾਜ਼ੀ ਦੇ ਖੇਤਰ ਵਿਚ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਇਹ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।

Add a Comment

Your email address will not be published. Required fields are marked *