ਗਾਂਧੀ ਦੀ ਤਸਵੀਰ ਨੂੰ ਨੁਕਸਾਨ ਦੇ ਮਾਮਲੇ ’ਚ ਚਾਰ ਗ੍ਰਿਫ਼ਤਾਰ

ਵਾਇਨਾਡ, 19 ਅਗਸਤ

ਕਰੀਬ ਦੋ ਮਹੀਨੇ ਪਹਿਲਾਂ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਕੱਢੇ ਗਏ ਮਾਰਚ ਦੌਰਾਨ ਹੋਈ ਹਿੰਸਾ ’ਚ ਮਹਾਤਮਾ ਗਾਂਧੀ ਦੀ ਤਸਵੀਰ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਪੁਲੀਸ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਵਾਇਨਾਡ ਦਫ਼ਤਰ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਐੱਫਆਈ ਕਾਰਕੁਨਾਂ ਨੇ ਈਕੋ ਸੈਂਸਟਿਵ ਜ਼ੋਨ ਮੁੱਦੇ ’ਤੇ 24 ਜੂਨ ਨੂੰ ਰਾਹੁਲ ਗਾਂਧੀ ਦੇ ਦਫ਼ਤਰ ਵੱਲ ਵਿਰੋਧ ਮਾਰਚ ਕੱਢਿਆ ਸੀ। ਕੇਸ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਮਗਰੋਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੂੰ ਬਾਅਦ ’ਚ ਜ਼ਮਾਨਤ ’ਤੇ ਛੱਡ ਦਿੱਤਾ ਸੀ। ਕਲਪੇਟਾ ਤੋਂ ਵਿਧਾਇਕ ਟੀ ਸਿੱਦੀਕੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ’ਚ ਰਾਹੁਲ ਗਾਂਧੀ ਦਫ਼ਤਰ ਦਾ ਇਕ ਪੀਏ ਤੇ ਇਕ ਸਹਾਇਕ ਸ਼ਾਮਲ ਹਨ।

Add a Comment

Your email address will not be published. Required fields are marked *