ਜੌਰਡਨ ’ਚ, 45 ਸਾਲਾ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਗੁਰਦਾਸਪੁਰ –ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਲੰਗਾਹ ਨਾਲ ਸਬੰਧਿਤ ਇਕ ਵਿਅਕਤੀ ਦੀ ਵਿਦੇਸ਼ ’ਚ ਮੌਤ ਹੋ ਗਈ ਹੈ। ਜਰਨੈਲ ਸਿੰਘ ਨਾਂ ਦੇ ਇਸ ਵਿਅਕਤੀ ਦੀ ਉਮਰ ਤਕਰੀਬਨ 45 ਸਾਲ ਸੀ, ਜੋ ਤਿੰਨ ਸਾਲ ਪਹਿਲਾਂ ਜੌਰਡਨ ਦੇਸ਼ ’ਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਪਰ ਉਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 2 ਬੱਚਿਆਂ ਦਾ ਪਿਤਾ ਹੈ, ਜਿਸ ਦੇ ਪਰਿਵਾਰਿਕ ਮੈਂਬਰਾਂ ਨੇ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ

Add a Comment

Your email address will not be published. Required fields are marked *