ਦਿੱਲੀ ਤੋਂ ਗਾਇਬ ਹੋਏ 3 ਸਾਲਾ ਬੱਚੇ ਦੀ ਮੇਰਠ ‘ਚੋਂ ਮਿਲੀ ਲਾਸ਼

ਉੱਤਰ ਪ੍ਰਦੇਸ਼ ਦੇ ਮੇਰਠ ‘ਚ ਦਿੱਲੀ ਦੇ ਇਕ 3 ਸਾਲ ਦੇ ਬੱਚੇ ਦਾ ਕਤਲ ਕਰ ਦਿੱਤਾ ਗਿਆ। ਬੱਚੇ ਨੂੰ ਪ੍ਰੀਤ ਵਿਹਾਰ ਇਲਾਕੇ ਤੋਂ ਅਗਵਾ ਕੀਤਾ ਗਿਆ ਸੀ ਅਤੇ ਉਸ ਦੀ ਲਾਸ਼ ਮੰਗਲਵਾਰ ਨੂੰ ਮੇਰਠ ਤੋਂ ਮਿਲੀ ਸੀ। ਪੁਲਸ ਨੂੰ ਲਾਸ਼ ਦੇ ਕਈ ਟੁਕੜਿਆਂ ‘ਚ ਮਿਲੀ, ਜਿਸ ਤੋਂ ਬਾਅਦ ਬੱਚੇ ਦੇ ਰਿਸ਼ਤੇਦਾਰਾਂ ਨੇ ਪ੍ਰਦਰਸ਼ਨ ਕੀਤਾ। ਗੁੱਸੇ ‘ਚ ਆਏ ਰਿਸ਼ਤੇਦਾਰਾਂ ਨੇ ਪ੍ਰੀਤ ਵਿਹਾਰ ਪੈਟਰੋਲ ਪੰਪ ‘ਤੇ ਜਾਮ ਲਗਾ ਦਿੱਤਾ ਅਤੇ ਪੁਲਸ ‘ਤੇ ਪਥਰਾਅ ਕੀਤਾ।

ਜਾਣਕਾਰੀ ਮੁਤਾਬਕ ਜਦੋਂ ਸਵੇਰੇ ਪਿੰਡ ਵਾਸੀ ਖੇਤ ਪਹੁੰਚੇ ਤਾਂ ਉਨ੍ਹਾਂ ਨੂੰ ਉੱਥੇ ਇਕ ਲਾਸ਼ ਪਈ ਮਿਲੀ। ਲਾਸ਼ ਦੇ ਇਕ ਹੱਥ ਨੂੰ ਬੁਰੀ ਤਰ੍ਹਾਂ ਨਾਲ ਕੱਟਿਆ ਗਿਆ ਸੀ। ਪਿੰਡ ਵਾਸੀਆਂ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਲਾਸ਼ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਸੀ ਜਿਵੇਂ ਕਿਸੇ ਨੇ ਬੱਚੇ ਦਾ ਕਤਲ ਕਰ ਦਿੱਤਾ ਹੋਵੇ ਤੇ ਫਿਰ ਸਿਰ ਵੱਢ ਕੇ ਧੜ ਨੂੰ ਇੱਥੇ ਸੁੱਟ ਦਿੱਤਾ। ਸਿਰ ਵੀ ਬਰਾਮਦ ਕਰ ਲਿਆ ਗਿਆ। ਜਾਣਕਾਰੀ ਮੁਤਾਬਕ ਬੱਚੇ ਨੂੰ 30 ਨਵੰਬਰ ਨੂੰ ਦਿੱਲੀ ਦੇ ਪ੍ਰੀਤ ਵਿਹਾਰ ਤੋਂ ਅਗਵਾ ਕੀਤਾ ਗਿਆ ਸੀ।

Add a Comment

Your email address will not be published. Required fields are marked *